ਜਿਹੜੇ ਪੁਲਸ ਅਧਿਕਾਰੀਆਂ ਨੇ ਝੂਠੀਆਂ ਰਿਪੋਰਟਾਂ ਕਰਵਾਈਆਂ ਤਿਆਰ, ਉਨ੍ਹਾਂ 'ਤੇ ਹੋਵੇ ਪਰਚਾ ਦਰਜ: ਪਰਮਬੰਸ ਰੋਮਾਣਾ
Wednesday, Jun 24, 2026 - 05:14 PM (IST)
ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਬੋਲੇ ਹਨ। ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਝੁਠਲਾਉਣ ਅਤੇ ਸਰਕਾਰੀ ਸ਼ਕਤੀ ਦੀ ਦੁਰਵਰਤੋਂ ਕਰਕੇ ਫਰਜ਼ੀ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾਉਣ ਦੇ ਗੰਭੀਰ ਇਲਜ਼ਾਮ ਲਗਾਏ ਹਨ।
ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
ਰੋਮਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਇਹ ਏ. ਆਈ. ਜਨਰੇਟਿਡ ਡੀਪ ਫੇਕ ਵੀਡੀਓ ਹੈ। ਇਸ ਸਬੰਧੀ 21 ਅਕਤੂਬਰ 2025 ਨੂੰ ਐੱਫ਼. ਆਈ. ਆਰ. ਵੀ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵੀਡੀਓ ਦੀ ਜਾਂਚ ਕਰਵਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਮੌਕਾ ਦਿੱਤਾ ਗਿਆ ਸੀ ਪਰ 6 ਮਹੀਨੇ ਬੀਤਣ ਦੇ ਬਾਅਦ ਵੀ ਕੋਈ ਰਿਸਪਾਂਸ ਨਹੀਂ ਆਇਆ ਸੀ। ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਦੇਸ਼ ਦੀਆਂ ਦੋ ਵੱਡੀਆਂ ਲੈਬਾਂ ਤੋਂ ਵੀਡੀਓ ਦੀ ਜਾਂਚ ਕਰਵਾਈ। ਜਾਂਚ 'ਚ ਇਹ ਸਪਸ਼ਟ ਹੋਇਆ ਕਿ ਵੀਡੀਓ ਨਾਲ ਕੋਈ ਛੇੜਛਾੜ ਜਾਂ ਐਡੀਟਿੰਗ ਨਹੀਂ ਕੀਤੀ ਗਈ ਅਤੇ ਇਹ ਏ. ਆਈ. ਜਨਰੇਟਿਡ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਵੀਡੀਓ ਸਹੀ ਜਾਣ ਤੋਂ ਮਗਰੋਂ ਆਮ ਆਦਮੀ ਪਾਰਟੀ ਨੇ ਪੈਂਤੜਾਂ ਬਦਲ ਲਿਆ ਹੈ।
ਅਫ਼ਸਰਾਂ 'ਤੇ ਫਰਜ਼ੀ ਰਿਪੋਰਟ ਤਿਆਰ ਕਰਵਾਉਣ ਦੇ ਲਾਏ ਦੋਸ਼
ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਜਦੋਂ ਸਰਕਾਰ ਦੀ ਚੋਰੀ ਫੜੀ ਗਈ ਤਾਂ ਉਨ੍ਹਾਂ ਨੇ ਆਪਣਾ ਪੈਂਤੜਾ ਬਦਲ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਦੋ ਪੁਲਸ ਅਧਿਕਾਰੀਆਂ, ਸਵਪਨ ਸ਼ਰਮਾ ਅਤੇ ਜਸ਼ਨਦੀਪ ਸਿੰਘ ਗਿੱਲ, ਦੀ ਡਿਊਟੀ ਲਗਾਈ ਗਈ ਸੀ ਤਾਂ ਜੋ ਅਕਾਲ ਤਖ਼ਤ ਸਾਹਿਬ ਦੀ ਰਿਪੋਰਟ ਨੂੰ ਚੁਣੌਤੀ ਦੇਣ ਲਈ ਇਕ ਫਰਜ਼ੀ ਰਿਪੋਰਟ ਤਿਆਰ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਕਰੋੜਾਂ ਰੁਪਏ ਖ਼ਰਚੇ ਗਏ ਅਤੇ ਅਣ-ਅਧਿਕਾਰਤ ਲੈਬਾਂ ਦੀ ਵਰਤੋਂ ਕੀਤੀ ਗਈ।
ਇਹ ਵੀ ਪੜ੍ਹੋ: Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਦੀ ਦਰਦਨਾਕ ਮੌਤ
ਰੋਮਾਣਾ ਨੇ ਗੁਰੂਗ੍ਰਾਮ 'ਚ ਦਰਜ ਹੋਈ ਐੱਫ਼. ਆਈ. ਆਰ. ਨੰਬਰ 263 ਮਿਤੀ 23 ਜੂਨ ਦਾ ਹਵਾਲਾ ਦਿੱਤਾ, ਜਿਸ ਵਿੱਚ ਸੰਗਠਿਤ ਅਪਰਾਧ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਿਕਾਇਤ ਕਰਤਾ ਜਸਪ੍ਰੀਤ ਸਿੰਘ ਜੱਸੀ ਨੇ ਦੋਸ਼ ਲਾਇਆ ਹੈ ਕਿ ਉਸ 'ਤੇ ਅਤੇ ਉਸ ਦੇ ਪਰਿਵਾਰ 'ਤੇ ਦਬਾਅ ਪਾਇਆ ਗਿਆ ਅਤੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਤਾਂ ਜੋ ਮੁੱਖ ਮੰਤਰੀ ਦੇ ਹੱਕ ਵਿੱਚ ਰਿਪੋਰਟ ਤਿਆਰ ਕੀਤੀ ਜਾ ਸਕੇ।
ਪਰਮਬੰਸ ਸਿੰਘ ਰੋਮਾਣਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਅਧਿਕਾਰੀਆਂ 'ਤੇ ਤੁਰੰਤ ਪਰਚਾ ਦਰਜ ਕੀਤਾ ਜਾਵੇ, ਜਿਨ੍ਹਾਂ ਨੇ ਫਰਜ਼ੀ ਰਿਪੋਰਟਾਂ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਇਸ ਦੇ ਇਲਾਵਾ ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਅਪੀਲ ਕੀਤੀ ਗਈ ਕਿ ਐੱਫ਼. ਆਈ. ਆਰ. 'ਚ ਪੰਜਾਬ ਦੇ ਦੋਵਾਂ ਪੁਲਸ ਅਧਿਕਾਰੀਆਂ ਦੇ ਨਾਮ ਬਾਈ-ਨੇਮ ਦਰਜ ਕੀਤੇ ਜਾਣ। ਅਧਿਕਾਰੀਆਂ ਦੇ ਫੋਨ, ਲੈਪਟਾਪ ਅਤੇ ਹੋਰ ਇਲੈਕਟਰੋਨਿਕ ਉਪਕਰਨ ਜ਼ਬਤ ਕੀਤੇ ਜਾਣ ਤਾਂ ਜੋ ਸਬੂਤ ਮਿਟਾਏ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਜਿਹੜਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਵੇਗਾ, ਉਸ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
