ਸ਼੍ਰੋਮਣੀ ਅਕਾਲੀ ਦਲ ਨੇ ਮਲੋਟ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਐਲਾਨਿਆ ਉਮੀਦਵਾਰ

08/23/2021 10:02:39 PM

ਮਲੋਟ (ਕੁਲਦੀਪ ਸਿੰਘ ਰਿਣੀ): ਮਲੋਟ ਵਿਖੇ ‘ਗਲ ਪੰਜਾਬ ਦੀ’ ਮੁਹਿੰਮ ਤਹਿਤ ਵੱਖ-ਵੱਖ ਸਮਾਗਮਾਂ ’ਚ ਸ਼ਿਰਕਤ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਇਸ ਦੌਰਾਨ ਦਾਣਾ ਮੰਡੀ ’ਚ ਪਹਿਲੇ ਸਮਾਗਮ ਦੌਰਾਨ ਹਲਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਉਮੀਦਵਾਰ ਐਲਾਨਿਆ ਹੈ।

ਇਹ ਵੀ ਪੜ੍ਹੋ :  ਮੋਗਾ: ਰੱਖੜੀ ਮੌਕੇ ਮਾਂ ਨੂੰ ਮਿਲਿਆ ਅਨੋਖਾ ‘ਤੋਹਫਾ’,14 ਵਰ੍ਹੇ ਪਹਿਲਾਂ ਗੁੰਮ ਹੋਏ ਪੁੱਤਰ ਨੂੰ ਦੇਖ ਅੱਖਾਂ ’ਚੋਂ ਵਹਿ ਤੁਰੇ ਹੰਝੂ (ਤਸਵੀਰਾਂ)

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 100 ਦਿਨ 100 ਹਲਕੇ ਦੇ ਤਹਿਤ ਵੱਖ-ਵੱਖ ਹਲਕਿਆਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਤੋਂ, ਵਿਰਸਾ ਸਿੰਘ ਵਲਟੋਹਾ ਖੇਮਕਰਨ ਤੋਂ, ਅਮਰਪਾਲ ਸਿੰਘ ਬੋਨੀ ਨੂੰ ਅਜਨਾਲਾ ਤੋਂ, ਗੁਲਜ਼ਾਰ ਸਿੰਘ ਰਣੀਕੇ ਨੂੰ ਅਟਾਰੀ ਤੋਂ, ਐਨ. ਕੇ . ਸ਼ਰਮਾ ਨੂੰ ਡੇਰਾਬੱਸੀ ਤੋਂ, ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਤੋਂ, ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ, ਜਗਬੀਰ ਸਿੰਘ ਬਰਾੜ ਨੂੰ ਜਲੰਧਰ ਛਾਉਣੀ, ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ, ਅੰਮ੍ਰਿਤਸਰ ਨਾਰਥ ਹਲਕੇ ਤੋਂ ਅਨਿਲ ਜੋਸ਼ੀ, ਪਠਾਨਕੋਟ ਦੇ ਰਾਜ ਕੁਮਾਰ ਗੁਪਤਾ ਨੂੰ ਵੀ ਸੁਜਾਨਪੁਰ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। 

ਇਹ ਵੀ ਪੜ੍ਹੋ : ਜਦੋਂ ਕਿਸਾਨਾਂ ਨੇ ਘੇਰੀ ਰਾਜਾ ਵੜਿੰਗ ਦੀ ਪਤਨੀ, ਤਾਂ ਗੁੱਸੇ ’ਚ ਆਏ ਵਿਧਾਇਕ ਨੇ ਲਾਈਵ ਹੋ ਕੇ ਕੱਢੀ ਭੜਾਸ (ਵੀਡੀਓ)


Shyna

Content Editor

Related News