ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਮਾਂਗੇਵਾਲ ਪਰਿਵਾਰ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ’ਚ ਸ਼ਾਮਲ

Sunday, Oct 10, 2021 - 01:22 AM (IST)

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਮਾਂਗੇਵਾਲ ਪਰਿਵਾਰ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ’ਚ ਸ਼ਾਮਲ

ਦੋਰਾਹਾ,ਦਿੱਲੀ(ਸੁਖਵੀਰ ਸਿੰਘ, ਸੂਦ)- ਹਲਕਾ ਪਾਇਲ ’ਚ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਤਕੜਾ ਸਿਆਸੀ ਝਟਕਾ ਲੱਗਾ ਜਦੋਂ ਸੂਬੇ ਦਾ ਨਾਮੀ ਮਾਂਗੇਵਾਲ ਪਰਿਵਾਰ ‘ਆਪ’ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਿਆ ਹੈ।

ਇਹ ਵੀ ਪੜ੍ਹੋ- ਹਿੰਦੂ ਧਰਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਖ਼ਿਲਾਫ਼ ਮੁੱਖ ਸੰਪਾਦਕ 'ਤੇ ਪਰਚਾ ਦਰਜ

ਕਿਸੇ ਸਮੇਂ ਕਾਂਗਰਸ ਪਾਰਟੀ ਵਿਚ ਸਿਆਸੀ ਤੂਤੀ ਬੋਲਦੇ ਪਰਿਵਾਰ ਦੇ ਜਥੇਦਾਰ ਹਰਨੇਕ ਸਿੰਘ ਮਾਂਗੇਵਾਲ ਜਿਹੜੇ 1992 ਤੋਂ 97 ਤੱਕ ਹਲਕਾ ਪਾਇਲ ਦੇ ਵਿਧਾਇਕ ਅਤੇ 95 ਤੋਂ 97 ਤੱਕ ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਅਤੇ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਰਹੇ। ਉਨ੍ਹਾਂ ਦੇ ਸਪੁੱਤਰ ਸਾਬਕਾ ਸਰਪੰਚ, ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਮਿਲਕ ਪਲਾਂਟ ਲੁਧਿਆਣਾ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਮਾਂਗੇਵਾਲ ਉਨ੍ਹਾਂ ਦੇ ਸਪੁੱਤਰ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ, ਸਾਬਕਾ ਮੈਂਬਰ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਲੁਧਿਆਣਾ, ਸਾਬਕਾ ਪ੍ਰਧਾਨ ਪਾਇਲ ਵਿਕਾਸ ਮੰਚ ਕਾਕਾ ਇੰਦਰਪ੍ਰੀਤ ਸਿੰਘ ਮਾਂਗੇਵਾਲ ਵਲੋਂ ਪ੍ਰੋ. ਬਲਜਿੰਦਰ ਕੌਰ ਵਿਧਾਇਕ ਤਲਵੰਡੀ ਸਾਬੋ ਤੇ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੀਆਂ ਆਪ ਹੁਦਰੀਆਂ ਅਤੇ ਅਣਗੌਲਿਆਂ ਕਰਨ ਦੇ ਰੋਸ ਵਜੋਂ ‘ਆਪ’ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ਵਿਚ ਸੇਵਾਵਾਂ ਦੇਣ ਦਾ ਫੈਸਲਾ ਕੀਤਾ ਹੈ।


author

Bharat Thapa

Content Editor

Related News