ਲੋਕ ਸਭਾ ਚੋਣਾਂ 2024: ਅੱਜ ਉਮੀਦਵਾਰਾਂ ਦਾ ਐਲਾਨ ਕਰ ਸਕਦਾ ਹੈ ਸ਼੍ਰੋਮਣੀ ਅਕਾਲੀ ਦਲ

Saturday, Apr 13, 2024 - 11:01 AM (IST)

ਲੋਕ ਸਭਾ ਚੋਣਾਂ 2024: ਅੱਜ ਉਮੀਦਵਾਰਾਂ ਦਾ ਐਲਾਨ ਕਰ ਸਕਦਾ ਹੈ ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ (ਅੰਕੁਰ): ਲੋਕ ਸਭਾ ਚੋਣਾਂ 2024 ਲਈ ਸ਼੍ਰੋਮਣੀ ਅਕਾਲੀ ਦਲ ਵਿਸਾਖੀ ਵਾਲੇ ਦਿਨ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਰਸਿਮਰਤ ਕੌਰ ਬਾਦਲ ਇਕ ਵਾਰ ਫਿਰ ਤੋਂ ਬਠਿੰਡਾ ਸੀਟ ਤੋਂ ਉਤਾਰਿਆ ਜਾ ਸਕਦਾ ਹੈ। ਉਹ ਉੱਥੋਂ ਲਗਾਤਾਰ ਤਿੰਨ ਵਾਰ ਜਿੱਤਦੇ ਆਏ ਰਹੇ ਹਨ, ਉਨ੍ਹਾਂ ਨੂੰ ਬਠਿੰਡਾ ਹੀ ਉਤਾਰਿਆ ਜਾ ਸਕਦਾ ਹੈ ਜੋ ਕਿ ਤਕਰੀਬਨ ਤਕਰੀਬਨ ਪਹਿਲਾਂ ਤੋਂ ਤੈਅ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਚੋਣ ਕਮਿਸ਼ਨ ਵੱਲੋਂ ਹਟਾਏ ਗਏ 5 SSPs ਨੂੰ ਮਿਲੀਆਂ ਤਾਇਨਾਤੀਆਂ

ਉੱਥੇ ਹੀ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਤੋਂ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਟਿਕਟ ਮਿਲ ਸਕਦੀ ਹੈ ਪਟਿਆਲਾ ਤੋਂ ਐੱਨ.ਕੇ. ਸ਼ਰਮਾ ਨੂੰ ਟਿਕਟ ਮਿਲਣ ਦੀ ਸੰਭਾਵਨਾ ਹੈ ਜਦਕਿ ਅੰਮ੍ਰਿਤਸਰ ਤੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਨਾਂ 'ਤੇ ਮੋਹਰ ਲੱਗਣੀ ਤਕਰੀਬਨ ਤੈਅ ਹੈ। ਉੱਥੇ ਹੀ ਹੁਸ਼ਿਆਰਪੁਰ ਤੋਂ ਡਾਕਟਰ ਲਖਬੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News