ਮੀਟਿੰਗ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਫ਼ੈਸਲਾ
Sunday, Jan 19, 2025 - 04:33 PM (IST)
ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਵੱਲੋਂ SGPC ਮੈਂਬਰਾਂ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਤੇ ਮੀਟਿੰਗ ਤੋਂ ਪਹਿਲਾਂ ਮੈਬਰਾਂ ਨੂੰ SGPC ਵੋਟਰ ਸੂਚੀਆਂ ਵਿਚ ਗੈਰ-ਸਿੱਖ ਅਤੇ ਹੋਰ ਜਾਅਲੀ ਵੋਟਾਂ ਬਾਰੇ ਸਾਰੇ ਇਤਰਾਜ਼ ਲਿਖਤੀ ਰੂਪ ਵਿਚ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਦਾਇਰ ਕਰਨ ਦੀ ਅਪੀਲ ਕੀਤੀ ਹੈ। ਹੁਣ ਇਹ ਮੀਟਿੰਗ 21 ਜਨਵਰੀ ਦੀ ਬਜਾਏ 22 ਜਨਵਰੀ ਨੂੰ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਕਦੋਂ ਮਿਲਣਗੇ 1100 ਰੁਪਏ? CM ਮਾਨ ਨੇ ਖ਼ੁਦ ਦੱਸਿਆ ਸਮਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੋਟਰ ਸੂਚੀਆਂ ਵਿਚ ਵੱਡੇ ਪੱਧਰ 'ਤੇ ਜਾਅਲੀ ਵੋਟਾਂ ਦੀ ਰਜਿਸਟ੍ਰੇਸ਼ਨ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਪਹਿਲਾਂ ਇਹ ਮੀਟਿੰਗ 21 ਜਨਵਰੀ ਨੂੰ ਨਿਰਧਾਰਤ ਕੀਤੀ ਗਈ ਸੀ। ਹੁਣ, ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ 22 ਜਨਵਰੀ ਨੂੰ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ।
ਚੀਮਾ ਨੇ ਕਿਹਾ ਕਿ ਰਿਟਰਨਿੰਗ ਅਧਿਕਾਰੀਆਂ ਕੋਲ ਇਤਰਾਜ਼ ਦਾਇਰ ਕਰਨ ਦੀ ਆਖਰੀ 23 ਜਨਵਰੀ ਹੈ, ਇਸ ਲਈ ਪਾਰਟੀ ਨੇ ਆਪਣੇ ਸਾਰੇ ਮੈਂਬਰਾਂ ਅਤੇ ਹੋਰ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਹਿਲਾਂ ਗੈਰ-ਸਿੱਖ ਅਤੇ ਹੋਰ ਜਾਅਲੀ ਵੋਟਾਂ ਬਾਰੇ ਸਾਰੇ ਇਤਰਾਜ਼ ਲਿਖਤੀ ਰੂਪ ਵਿਚ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਸਮੇਂ ਸਿਰ ਦਾਇਰ ਕਰਨ। ਫਿਰ ਪਾਰਟੀ 22 ਜਨਵਰੀ ਨੂੰ ਮੀਟਿੰਗ ਵਿਚ ਆਪਣੇ ਮੈਂਬਰਾਂ ਤੋਂ ਸਾਰੇ ਵੇਰਵੇ ਇਕੱਠੇ ਕਰੇਗੀ। ਫਿਰ ਅਕਾਲੀ ਲੀਡਰਸ਼ਿਪ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਕੋਲ ਸਾਰਾ ਮੁੱਦਾ ਚੁੱਕੇਗੀ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ
ਉਨ੍ਹਾਂ ਦੱਸਿਆ ਕਿ ਸੰਸਦੀ ਬੋਰਡ ਦੀ ਮੀਟਿੰਗ ਕੱਲ੍ਹ 20 ਜਨਵਰੀ ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੋਵੇਗੀ। ਮੈਂਬਰਸ਼ਿਪ ਮੁਹਿੰਮ ਵੀ 20 ਜਨਵਰੀ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਨੇ ਸਾਰੇ ਪਾਰਟੀ ਆਗੂਆਂ ਨੂੰ ਬੇਨਤੀ ਕੀਤੀ ਕਿ ਉਹ ਕੱਲ੍ਹ ਸਵੇਰੇ ਪਾਰਟੀ ਹੈੱਡਕੁਆਰਟਰ ਤੋਂ ਮੈਂਬਰਸ਼ਿਪ ਕਿਤਾਬਚੇ ਲੈ ਲੈਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8