ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਸੱਦੇ ਸਾਰੇ ਹਲਕਾ ਇੰਚਾਰਜ

Wednesday, May 06, 2026 - 01:30 PM (IST)

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਸੱਦੇ ਸਾਰੇ ਹਲਕਾ ਇੰਚਾਰਜ

ਚੰਡੀਗੜ੍ਹ (ਅੰਕੁਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਹਲਕਾ ਇੰਚਾਰਜਾਂ ਦੀ ਜ਼ਰੂਰੀ ਮੀਟਿੰਗ 8 ਮਈ ਨੂੰ ਚੰਡੀਗੜ੍ਹ ਵਿਖੇ ਬੁਲਾ ਲਈ ਹੈ।

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਮੀਟਿੰਗ 8 ਮਈ ਦਿਨ ਸ਼ੁੱਕਰਵਾਰ ਨੂੰ ਦੁਪਿਹਰ 12 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ’ਚ ਮੌਜੂਦਾ ਰਾਜਨੀਤਕ ਸਥਿਤੀ ਅਤੇ ਹੋਰ ਅਹਿਮ ਭਖਦੇ ਮੁੱਦਿਆਂ ਉੱਪਰ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।


author

Anmol Tagra

Content Editor

Related News