ਸੁਖਬੀਰ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ, ਬੀਬੀ ਜਗੀਰ ਕੌਰ ਸਣੇ ਕਈ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Thursday, Apr 04, 2024 - 06:22 PM (IST)
ਚੰਡੀਗੜ੍ਹ (ਮਨਜੋਤ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ। ਇਸ ਕਮੇਟੀ ’ਚ 15 ਮੈਂਬਰ ਸ਼ਾਮਲ ਹੋਣਗੇ ਅਤੇ 6 ਮੈਂਬਰ ਸਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਹੋਣਗੇ। ਕਮੇਟੀ ਦਾ ਚੇਅਰਮੈਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ ਗਿਆ ਹੈ, ਜਦਕਿ ਡਾ. ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਹੋਣਗੇ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: 12 ਰੁਪਏ ਤੋਂ ਮਹਿੰਗਾ ਸਮੋਸਾ ਤੇ 25 ਰੁਪਏ ਤੋਂ ਮਹਿੰਗੀ ਲੱਸੀ ਨਹੀਂ ਖਰੀਦ ਸਕਣਗੇ ਉਮੀਦਵਾਰ
ਇਸ ਤੋਂ ਇਲਾਵਾ ਜਿਨ੍ਹਾਂ ਹੋਰ ਆਗੂਆਂ ਨੂੰ ਇਸ ਮੈਨੀਫੈਸਟੋ ਕਮੇਟੀ ’ਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ’ਚ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਅਨਿਲ ਜੋਸ਼ੀ, ਹੀਰਾ ਸਿੰਘ ਗਾਬੜੀਆ, ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾ, ਪਵਨ ਕੁਮਾਰ ਟੀਨੂੰ, ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਹਰਚਰਨ ਸਿੰਘ ਬੈਂਸ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਇਨ੍ਹਾਂ ਸੀਟਾਂ 'ਤੇ ਉਮੀਦਵਾਰਾਂ ਦੇ ਐਲਾਨ ਨਾਲ ਹੋਵੇਗਾ ਅਕਾਲੀ-ਭਾਜਪਾ ਦੇ 'ਫ੍ਰੈਂਡਲੀ ਮੈਚ' ਬਾਰੇ ਖ਼ੁਲਾਸਾ!
ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ, ਬੀਬੀ ਹਰਗੋਬਿੰਦ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰਾ ਅਤੇ ਪ੍ਰਧਾਨ ਲੀਗਲ ਵਿੰਗ, ਜ਼ਾਹਿਦਾ ਸੁਲੇਮਾਨ ਨੂੰ ਹਲਕਾ ਇੰਚਾਰਜ ਮਾਲੇਰਕੋਟਲਾ, ਬੰਟੀ ਮਸੀਹ ਤੇ ਸੀਨੀਅਰ ਕ੍ਰਿਸ਼ਚੀਅਨ ਆਗੂ ਅਮਨ ਸੁਪਾਰੀਵਿੰਡ ਨੂੰ ਸ਼ਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8