PM ਮੋਦੀ ਪੰਜਾਬ ਦੇ ਰਹਿੰਦੇ ਮਸਲੇ ਹੱਲ ਕਰਨ ਤਾਂ ਸ਼੍ਰੋਮਣੀ ਅਕਾਲੀ ਦਲ ਕਰੇਗਾ ਸਵਾਗਤ : ਬਲਵਿੰਦਰ ਭੂੰਦੜ

Saturday, Jan 01, 2022 - 06:35 PM (IST)

ਬੁਢਲਾਡਾ (ਬਾਂਸਲ)-ਪੰਜਾਬ ਦੇ ਦੌਰੇ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਰਹਿੰਦੇ ਮਸਲੇ ਹੱਲ ਕਰਨਗੇ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਉਨ੍ਹਾਂ ਦਾ ਪੰਜਾਬ ਆਉਣ ’ਤੇ ਸਵਾਗਤ ਕਰੇਗਾ। ਇਹ ਸ਼ਬਦ ਅੱਜ ਇੱਥੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਨੇਤਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਹੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੰਜਾਬ ਦਾ, ਪਾਣੀਆਂ ਦਾ ਮਸਲਾ, ਪੰਜਾਬੀ ਬੋਲਦੇ ਇਲਾਕਿਆਂ ਆਦਿ ਮੁੱਦਿਆਂ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਬਸਪਾ ਗੱਠਜੋੜ ਸਪੱਸ਼ਟ ਬਹੁਮਤ ਲੈ ਕੇ ਸਰਕਾਰ ਬਣਾਏਗਾ ਅਤੇ ਸੂਬੇ ’ਚ ਮੁੱਖ ਮੰਤਰੀ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਾ ਇਤਿਹਾਸ ਲਾਮਿਸਾਲ ਹੈ, ਜੋ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ਸ਼ੀਲ ਪਾਰਟੀ ਹੈ। ਉਨ੍ਹਾਂ ਕਿਹਾ ਕਿ ਜਿਸ ਨੇ ਹਮੇਸ਼ਾ ਹਰ ਵਰਗ ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਖੁਸ਼ਹਾਲੀ ਦੇ ਰਾਹ ’ਤੇ ਤੋਰਿਆ ਹੈ ਪਰ ਸਿਆਸਤ ਦੇ ਬੇਈਮਾਨ ਲੋਕਾਂ ਨੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਕੇ ਲੁੱਟਿਆ ਅਤੇ ਕੁੱਟਿਆ ਹੈ। ਉਨ੍ਹਾਂ ਦਾ ਇਸ਼ਾਰਾ ਮੁੱਖ ਵਿਰੋਧੀ ਪਾਰਟੀ ਵੱਲ ਸੀ ਕਿ ਜਿਸ ਨੇ ਝੂਠ ਅਤੇ ਲਾਰਿਆਂ ਨਾਲ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋ ਕੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁੱਕਰ ਗਏ ਹਨ।

ਇਹ ਵੀ ਪੜ੍ਹੋ : CM ਚੰਨੀ ਨੇ ਪੇਸ਼ ਕੀਤਾ 100 ਦਿਨਾ ਰਿਪੋਰਟ ਕਾਰਡ, ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਹੁਣ ਆਪਣੀ ਗ਼ਲਤੀ ਨੂੰ ਛੁਪਾਉਣ ਦੀ ਖਾਤਿਰ ਕਾਂਗਰਸ ਪਾਰਟੀ ਨੇ ਨਵਾਂ ਮੁੱਖ ਮੰਤਰੀ ਜੋ ਸੂਬੇ ਦੇ ਐਲਾਨ ਮੁੱਖ ਮੰਤਰੀ ਵਜੋਂ ਜਾਣਿਆ ਜਾਂਦਾ ਹੈ, ਦੇ ਲਾਰਿਆਂ ਦੀ ਝੜੀ ਨਾਲ ਮੁੜ ਸੱਤਾ ਹਾਸਲ ਕਰਨ ਲਈ ਸੂਬੇ ਦੀ ਜਨਤਾ ਨੂੰ ਗੁੰਮਰਾਹ ਕਰਨ ’ਚ ਲੱਗਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲਾਰਿਆਂ ਅਤੇ ਗਾਰੰਟੀਆਂ ਦੀ ਦੁਹਾਈ ਦੇਣ ਵਾਲੀ ਆਮ ਆਦਮੀ ਪਾਰਟੀ ਵੀ ਉਸੇ ਰਾਹ ’ਤੇ ਚੱਲਦਿਆਂ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਚੱਲੀ ਲਹਿਰ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਸੂਬੇ ’ਚ ਲੋਕ ਹੁਣ ਅਕਾਲੀ ਦਲ-ਬਸਪਾ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਆਸੀ ਹਿੱਤਾਂ ਦੀ ਪੂਰਤੀ ਲਈ ਗੁੰਮਰਾਹ ਕਰਨ ਵਾਲੀਆਂ ਸਿਆਸੀ ਪਾਰਟੀਆਂ ਤੋਂ ਸੁਚੇਤ ਰਹਿਣ। ਇਸ ਮੌਕੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਹੱਕ ’ਚ ਚੱਲੀ ਲਹਿਰ ’ਚ ਆਪਣਾ ਵੱਡਮੁੱਲਾ ਸਹਿਯੋਗ ਦੇ ਕੇ ਅਕਾਲੀ-ਬਸਪਾ ਗੱਠਜੋੜ ਨੂੰ ਮਜ਼ਬੂਤ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਪ੍ਰੇਮ ਅਰੋੜਾ, ਬੱਲਮ ਸਿੰਘ ਕਲੀਪੁਰ, ਗੁਰਪ੍ਰੀਤ ਸਿੰਘ ਟੋਡਰਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਮੌਜੂਦ ਸਨ।

ਇਹ ਵੀ ਪੜ੍ਹੋ : CM ਚੰਨੀ ਦੇ ਰਾਜਪਾਲ ’ਤੇ ਵੱਡੇ ਇਲਜ਼ਾਮ, ਕਿਹਾ-ਸਿਆਸੀ ਕਾਰਨਾਂ ਕਰਕੇ ਰੋਕੀ ਠੇਕਾ ਆਧਾਰਿਤ ਮੁਲਾਜ਼ਮਾਂ ਦੀ ਫਾਈਲ


Manoj

Content Editor

Related News