ਕਿਸਾਨਾਂ ਦੇ ਹਿੱਤਾਂ ਲਈ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਡਟ ਕੇ ਵਿਰੋਧ ਕਰਾਂਗੇ : ਢੀਂਡਸਾ

Saturday, Nov 21, 2020 - 01:47 PM (IST)

ਕਿਸਾਨਾਂ ਦੇ ਹਿੱਤਾਂ ਲਈ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਡਟ ਕੇ ਵਿਰੋਧ ਕਰਾਂਗੇ : ਢੀਂਡਸਾ

ਸੰਗਰੂਰ (ਬੇਦੀ, ਸਿੰਗਲਾ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਡੈਮੋਕ੍ਰੇਟਿਕ ਨੇ ਹੀ ਕਿਸਾਨਾਂ ਤੇ ਖੇਤੀ ਵਿਰੋਧੀ ਕਾਨੂੰਨ ਵਿਰੋਧ ਪਹਿਲ ਕਦਮੀ ਕੀਤੀ ਅਤੇ ਫਿਰ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੋਂ ਰੋਕਣ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਖੇਤੀ ਵਿਰੋਧੀ ਕਾਨੂੰਨਾਂ ਦੇ ਖਤਰਿਆਂ ਸਬੰਧੀ ਜਾਣੂ ਕਰਵਾਇਆ।ਇਸ ਤਰ੍ਹਾਂ ਦੇਸ਼ 'ਚ ਖੇਤੀ ਕਾਨੂੰਨਾਂ ਖਿਲਾਫ਼ ਸਿਆਸੀ ਮਾਹੌਲ ਸਿਰਜਣ ਦੀ ਪਹਿਲ ਕੀਤੀ ਹੈ।

ਇਹ ਵੀ ਪੜ੍ਹੋ: ਹੁਣ ਆਲਮੀ ਪੱਧਰ 'ਤੇ ਵਿਕੇਗਾ ਫਾਜ਼ਿਲਕਾ ਜ਼ਿਲ੍ਹੇ ਦਾ 'ਕਿੰਨੂ'

ਉਹ ਇੱਥੇ ਸੰਗਰੂਰ ਤੇ ਬਰਨਾਲਾ ਜ਼ਿਲਿਆਂ ਦੇ ਅਸੰਬਲੀ ਹਲਕਿਆਂ ਦੇ ਵਰਕਰਾਂ ਦੀਆਂ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਦੂਰਅੰਦੇਸ਼ੀ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਢੀਂਡਸਾ ਨੇ ਖਾਦ ਮੰਤਰੀ ਹੁੰਦਿਆਂ ਨੈਸ਼ਨਲ ਫਰਟੀਲਾਈਜ਼ਰ ਨੰਗਲ ਦੇ ਕਾਰਖਾਨੇ ਨੂੰ ਕਾਰਪੋਰੇਟ ਘਰਾਣੇ ਦੇ ਹੱਥਾਂ 'ਚ ਵੇਚਣ ਤੋਂ ਰੋਕ ਕੇ ਕਿਸਾਨ ਪੱਖੀ ਫੈਸਲਾ ਲਿਆ ਸੀ ਜਿਸ ਦਾ ਪੰਜਾਬ ਦੇ ਕਿਸਾਨਾਂ ਕਾਫ਼ੀ ਲਾਭ ਹੋਇਆ।

ਇਹ ਵੀ ਪੜ੍ਹੋਵੱਡੀ ਖ਼ਬਰ: ਬੇਅਦਬੀ ਮਾਮਲੇ 'ਚ ਮੁਲਜ਼ਮ ਦੇ ਪਿਤਾ ਡੇਰਾ ਪ੍ਰੇਮੀ ਨੂੰ ਕਿਸੇ ਨੇ ਮਾਰੀ ਗੋਲੀ

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਉਸ ਵੇਲੇ ਦੇ ਪ੍ਰਧਾਨ ਮੰਤਰੀ ਅੱਟਲ ਬਿਹਾਰੀ ਵਾਜਪਾਈ ਤੋਂ ਖਾਦਾਂ 'ਤੇ ਸਬਸਿਡੀ ਜਾਰੀ ਰੱਖਣ ਦਾ ਫੈਸਲਾ ਕਰਵਾਇਆ ਕਿਹਾ ਕਿ ਉਸ ਮੌਕੇ ਖਾਦਾਂ ਉੱਪਰ ਸਬਸਿਡੀ ਖਤਮ ਕਰਨ ਦਾ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ। ਉਸ ਵਕਤ ਹੀ ਯੂਰੀਆ ਖਾਦ ਦੀ ਕੀਮਤ ਤੈਅ ਕਰਵਾਈ ਸੀ ਜਿਸ ਦਾ ਭਾਅ ਅਜੇ ਤੱਕ ਨਹੀਂ ਵੱਧ ਸਕਿਆ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪੱਖੀ ਫੈਸਲੇ ਲੋਕ ਪੱਖੀ ਸੋਚ ਰੱਖਣ ਵਾਲਾ ਅਤੇ ਕਿਸਾਨਾਂ ਦਾ ਭਲਾ ਸੋਚਣ ਵਾਲਾ ਆਗੂ ਹੀ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਹੀ ਪੰਜਾਬ ਦੇ ਹੱਕਾਂ ਦੀ ਸਹੀ ਪੈਰਵੀਂ ਕਰ ਸਕਦਾ ਹੈ।

ਇਹ ਵੀ ਪੜ੍ਹੋਭਾਖੜਾ ਨਹਿਰ 'ਚ ਨੌਜਵਾਨ ਨੇ ਮਾਰੀ ਛਾਲ, ਬਚਾਉਣ ਆਇਆ ਭਰਾ ਵੀ ਰੁੜਿਆ

ਢੀਂਡਸਾ ਨੇ ਪਾਰਟੀ ਵਰਕਰਾਂ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਨੇ ਕਿਸਾਨਾਂ ਦੇ 26 ਤੇ 27 ਨਵੰਬਰ ਦੇ ਦਿੱਲੀ ਰੋਸ ਧਰਨੇ 'ਚ ਡੱਟ ਕੇ ਹਿੱਸਾ ਲੈਣ ਦਾ ਫੈਸਲਾ ਲਿਆ ਹੈ। ਉਨ੍ਹਾਂ ਵਰਕਰਾਂ ਨੂੰ ਲਗਾਤਾਰ ਮੀਟਿੰਗਾਂ ਕਰ ਕੇ ਦਿੱਲੀ ਧਰਨੇ 'ਚ ਸ਼ਾਮਲ ਹੋਣ ਲਈ ਲੋਕਾਂ ਨੂੰ ਲਾਮਬੰਦ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦਿੱਲੀ ਦੇ ਕਿਸਾਨ ਧਰਨੇ 'ਚ ਵੱਧ ਤੋਂ ਵੱਧ ਲੋਕਾਂ ਨੂੰ ਲਿਜਾਣ ਲਈ ਪਾਰਟੀ ਵਰਕਰਾਂ ਦੀਆਂ ਬਕਾਇਦਾ ਡਿਊਟੀਆਂ ਲਾਈਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਹਿੱਤਾਂ ਲਈ ਡੱਟਕੇ ਖੜਾਂਗੇ ਤੇ ਖੇਤੀ ਵਿਰੋਧੀ ਕਾਨੂੰਨਾਂ ਦਾ ਤਿੱਖਾ ਵਿਰੋਧ ਕਰਦੇ ਰਹਾਂਗੇ। ਕੇਂਦਰ ਸਰਕਾਰ ਨੇ ਖੇਤੀ ਨੂੰ ਤਬਾਹ ਕਰਨ ਲਈ ਕਾਲੇ ਕਾਨੂੰਨ ਬਣਾ ਕੇ ਰਾਸ਼ਟਰ ਵਿਰੋਧੀ ਫੈਸਲਾ ਲਿਆ ਹੈ। ਕਿਉਂਕਿ ਖੇਤੀ ਕਾਨੂੰਨਾਂ ਨਾਲ ਕਿਸਾਨ ਹੀ ਨਹੀਂ ਸਗੋਂ ਦੇਸ਼ ਦਾ ਹਰ ਕਿਰਤੀ ਤੇ ਹਰ ਵਪਾਰੀ ਪ੍ਰਭਾਵਿਤ ਹੋਵੇਗਾ।

ਇਹ ਵੀ ਪੜ੍ਹੋ ਬਾਜਵਾ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਲਿਖ਼ੀ ਚਿੱਠੀ, ਖ਼ੋਜਾਰਥੀਆਂ ਨੂੰ ਵਜੀਫ਼ੇ ਦੇਣ ਦੀ ਕੀਤੀ ਅਪੀਲ

ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਬਚੀ, ਗੁਰਤੇਜ ਸਿੰਘ ਝਨੇੜੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਅਮਨਬੀਰ ਸਿੰਘ ਚੈਰੀ, ਸੀਨੀਅਰ ਅਕਾਲੀ ਅਜੀਤ ਸਿੰਘ, ਐਡਵੋਕੇਟ ਹਰਕੇਵਲ ਸਿੰਘ ਸੂਜਮਾ ਜ਼ਿਲਾ ਪ੍ਰਧਾਨ ਲੀਗਲ ਸੈੱਲ ਅਕਾਲੀ ਦਲ ਡੈਮੋਕ੍ਰੇਟਿਕ ਆਦਿ ਹਾਜ਼ਰ ਸਨ।


author

Shyna

Content Editor

Related News