ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਸਿੰਘ ਸੋਹਾਣਾ ਨੂੰ ਮੋਹਾਲੀ ਤੋਂ ਐਲਾਨਿਆ ਉਮੀਦਵਾਰ

Saturday, Jan 15, 2022 - 08:31 PM (IST)

ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਸਿੰਘ ਸੋਹਾਣਾ ਨੂੰ ਮੋਹਾਲੀ ਤੋਂ ਐਲਾਨਿਆ ਉਮੀਦਵਾਰ

ਚੰਡੀਗੜ੍ਹ (ਬਿਊਰੋ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਆਦਾਤਰ ਸਿਆਸੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ ਨੂੰ ਮੋਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਸੋਹਾਣਾ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐੱਮ. ਡੀ. ਰਹਿ ਚੁੱਕੇ ਹਨ।

ਇਹ ਵੀ ਪੜ੍ਹੋ : ਨਹੀਂ ਮਿਲੀ ਰਾਣਾ ਗੁਰਜੀਤ ਦੇ ਪੁੱਤਰ ਨੂੰ ਟਿਕਟ, ਸੁਲਤਾਨਪੁਰ ਲੋਧੀ ਤੋਂ ਨਵਤੇਜ ਚੀਮਾ ਲੜਨਗੇ ਚੋਣ

ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਰਾਹੀਂ ਦਿੱਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤਕ 94 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News