ਮਜੀਠੀਆ ’ਤੇ FIR ਮਗਰੋਂ ਬੋਲੇ ਚੰਦੂਮਾਜਰਾ, ਕਿਹਾ ‘ਕਾਂਗਰਸੀ ਆਪ ਹੀ ਵਕੀਲ ਅਤੇ ਜੱਜ ਬਣੇ ਹੋਏ ਨੇ’
Tuesday, Dec 21, 2021 - 03:09 PM (IST)
ਚੰਡੀਗੜ੍ਹ (ਵੈੱਬ ਡੈਸਕ) - ਸਿਆਸਤ ਤੋਂ ਪ੍ਰੇਰਿਤ ਕੋਝੀਆਂ ਸਾਜ਼ਿਸ਼ਾਂ ਤਹਿਤ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ 'ਤੇ ਮਾਮਲਾ ਦਰਜ ਕੀਤੇ ਜਾਣ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਇਸ ਸਮੇਂ ਬਦਲਾਖ਼ੋਰੀ ਦੀ ਰਾਜਨੀਤੀ ਚੱਲ ਰਹੀ ਹੈ। ਮਜੀਠੀਆ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਕਾਂਗਰਸੀ ਇਸ ਸਮੇਂ ਆਪ ਹੀ ਜੱਜ ਅਤੇ ਆਪ ਵੀ ਵਕੀਲ ਬਣੇ ਹੋਏ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਅਕਾਲੀ ਦਲ ਦੇ ਆਗੂਆਂ ਨੇ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਐਵੇਂ ਸਾਡੇ ਨਾਲ ਕੋਈ ਪੰਗਾ ਨਾ ਲਵੋ। ਪੰਜਾਬ ਦੇ ਲੋਕ ਅਮਨ ਅਤੇ ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਨ ਪਰ ਮੌਜੂਦਾ ਸਰਕਾਰ ਬਦਲੇ ਦੀ ਰਾਜਨੀਤੀ ਨਾਲ ਕਾਰਵਾਈ ਕਰ ਰਹੀ ਹੈ। ਕਾਂਗਰਸ ਸਰਕਾਰ ਨੂੰ ਲਪੇਟੇ ’ਚ ਲੈਂਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਪਹਿਲਾਂ ਆਪਣੇ ਆਪਸੀ ਕਲੇਸ਼ ਸੁਲਝਾਏ, ਫਿਰ ਕਿਸੇ ਦੇ ਖ਼ਿਲਾਫ਼ ਕਾਰਵਾਈ ਕਰੇ। ਉਨ੍ਹਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਇਹ ਸਭ ਕੁਝ ਕਿਉਂ ਨਹੀਂ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਕਪੂਰਥਲਾ ਬੇਅਦਬੀ ਮਾਮਲਾ: ਬਿਹਾਰ ਦੀ ਜਨਾਨੀ ਨੇ ਮ੍ਰਿਤਕ ਮੁਲਜ਼ਮ ਨੂੰ ਪਹਿਲਾਂ ਦੱਸਿਆ ਭਰਾ, ਫੋਟੋ ਵੇਖ ਕੀਤਾ ਇਨਕਾਰ
ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ, ਉਸ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਧਾਰਮਿਕ ਬੇਅਦਬੀਆਂ ਦੇ ਮਾਮਲੇ ਵੱਲ ਧਿਆਨ ਦੇਣ ਅਤੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਥਾਂ ਕਾਂਗਰਸ ਸਰਕਾਰ ਅਜਿਹੇ ਕੰਮ ਰਹੀ ਹੈ। ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਜਦੋਂ ਵੀ ਦਾਅ ਲੱਗਦਾ ਹੈ ਇਹ ਪਹਿਲਾਂ ਗੁਰੂ ਗ੍ਰੰਥ ’ਤੇ ਅਤੇ ਫਿਰ ਗੁਰੂ ਪੰਥ ’ਤੇ ਹਮਲਾ ਕਰਦੀ ਹੈ। ਇਨ੍ਹਾਂ ਨੇ ਅਕਾਲੀਆਂ ਨੂੰ ਪਾਕਿਸਤਾਨੀ, ਅੱਤਵਾਦੀਆਂ, ਪਾਕਿ ਏਜੰਟ ਕਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)