ਵੱਡੇ ਐਕਸ਼ਨ ਦੀ ਤਿਆਰੀ ''ਚ ਅਕਾਲੀ ਦਲ, ਮੀਜੀਠੀਆ ਸਣੇ ਕਈ ਸੀਨੀਅਰ ਆਗੂਆਂ ''ਤੇ ਡਿੱਗੇਗੀ ਗਾਜ

Sunday, Mar 09, 2025 - 05:53 PM (IST)

ਵੱਡੇ ਐਕਸ਼ਨ ਦੀ ਤਿਆਰੀ ''ਚ ਅਕਾਲੀ ਦਲ, ਮੀਜੀਠੀਆ ਸਣੇ ਕਈ ਸੀਨੀਅਰ ਆਗੂਆਂ ''ਤੇ ਡਿੱਗੇਗੀ ਗਾਜ

ਜਲੰਧਰ/ਚੰਡੀਗੜ੍ਹ- ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੇ ਹੱਕ ਵਿਚ ਆਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ 'ਤੇ ਹੁਣ ਗਾਜ ਡਿੱਗਣ ਵਾਲੀ ਹੈ। ਸ਼੍ਰੋਮਣੀ ਅਕਾਲੀ ਦਲ ਇਕ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਫ਼ੈਸਲਿਆਂ ਵਿਰੁੱਧ ਦਿੱਤੇ ਬਿਆਨਾਂ ਅਤੇ ਵੀਡੀਓਜ਼ ਦਾ ਸਖ਼ਤ ਨੋਟਿਸ ਲਿਆ ਹੈ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਵੀ ਦਿੱਤੀ ਗਈ। 

ਇਹ ਵੀ ਪੜ੍ਹੋ : ਜਲੰਧਰ ਦੇ ਇਸ ਇਲਾਕੇ 'ਚ ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਮਿੰਟਾਂ 'ਚ ਪਈਆਂ ਭਾਜੜਾਂ

PunjabKesari

ਇਸ ਮੁੱਦੇ 'ਤੇ ਅੱਜ ਚੰਡੀਗੜ੍ਹ ਵਿਖੇ ਹੋਈ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸੇਖੋਂ, ਮਹੇਸ਼ਇੰਦਰ ਗਰੇਵਾਲ, ਹੀਰਾ ਸਿੰਘ ਗਾਭੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰ ਕੋਈ ਪਾਰਟੀ ਫੋਰਮ 'ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਆਜ਼ਾਦ ਹੈ ਪਰ ਕਿਸੇ ਨੂੰ ਵੀ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਕੋਈ ਵੀ ਪਾਰਟੀ ਤੋਂ ਉੱਪਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਪਾਰਟੀ ਵਿਰੋਧੀ ਬਿਆਨ ਅਤੇ ਵੀਡੀਓਜ਼ ਪਾਰਟੀ ਅਨੁਸ਼ਾਸਨੀ ਕਮੇਟੀ ਨੂੰ ਭੇਜੇ ਜਾ ਰਹੇ ਹਨ ਅਤੇ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੇ ਜਵਾਬਾਂ 'ਤੇ ਵਿਚਾਰ ਕਰਨ ਤੋਂ ਬਾਅਦ ਯੋਗਤਾ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਇਥੇ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਕੀ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਵੀ ਸਖ਼ਤ ਐਕਸ਼ਨ ਲਿਆ ਜਾਵੇਗਾ ?

ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ, ਗੁਰਦੁਆਰੇ ਦੇ ਪ੍ਰਧਾਨ ਦੇ ਘਰ ’ਤੇ ਵਰ੍ਹਾਈਆਂ ਇੱਟਾਂ, ਗੱਡੀਆਂ ਦੇ ਭੰਨੇ ਸ਼ੀਸ਼ੇ

 

ਇਥੇ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਫਿਰ ਦੋਫਾੜ ਹੋਣ ਦੀ ਕਾਗਾਰ 'ਤੇ ਪਹੁੰਚ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦਿਆਂ ਤੋਂ ਹਟਾਉਣ ਮਗਰੋਂ ਪੰਥਕ ਸਿਆਸਤ ਵਿੱਚ ਭੂਚਾਲ ਆਇਆ ਹੋਇਆ ਹੈ। ਕਈ ਲੀਡਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦੀ ਆਲੋਚਨਾ ਕੀਤੀ ਜਾ ਰਹੀ ਹੈ। ਪਾਰਟੀ ਦੇ ਲੀਡਰ ਅਸਤੀਫ਼ੇ ਦੇ ਕੇ ਅਕਾਲੀ ਦਲ ਦੀ ਰੱਜ ਕੇ ਮੁਖ਼ਾਲਫਤ ਕਰ ਰਹੇ ਹਨ, ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਅਜਿਹੇ ਆਗੂਆਂ 'ਤੇ ਵੱਡੇ ਐਕਸ਼ਨ ਦੀ ਤਿਆਰੀ ਕਰ ਲਈ ਹੈ। 

ਇਹ ਵੀ ਪੜ੍ਹੋ : ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣ ਦੇ ਮਾਮਲੇ 'ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News