ਜ਼ਹਿਰੀਲੀ ਸ਼ਰਾਬ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਚੰਡੀਗੜ੍ਹ ਵਿਖੇ ਅਕਾਲੀ ਆਗੂ ਹੋਏ ਗ੍ਰਿਫ਼ਤਾਰ

Saturday, Aug 08, 2020 - 04:30 PM (IST)

ਜ਼ਹਿਰੀਲੀ ਸ਼ਰਾਬ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਚੰਡੀਗੜ੍ਹ ਵਿਖੇ ਅਕਾਲੀ ਆਗੂ ਹੋਏ ਗ੍ਰਿਫ਼ਤਾਰ

ਬਲਾਚੌਰ (ਬ੍ਰਹਮਪੁਰੀ)— ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸੂਬਾਈ ਆਗੂਆਂ ਵੱਲੋਂ ਜ਼ਹਿਰੀਲੀ ਸ਼ਰਾਬ ਦੇ ਮੁਦੇ ਧਰਨਾ ਦੇਣ ਜਾ ਰਹੇ ਬਲਾਚੌਰ ਹਲਕੇ ਦੇ ਆਗੂਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ 'ਚ ਬਲਾਚੌਰ ਹਲਕੇ ਤੋਂ ਚੌਧਰੀ ਬਿਮਲ ਕੁਮਾਰ, ਐਡਵੋਕੇਟ ਰਾਜਵਿੰਦਰ ਲੱਕੀ, ਇੰਦਰਜੀਤ ਲੁੱਡੀ, ਰਾਣਾ ਰਣਦੀਪ ਕੌਸ਼ਲ, ਤਰਲੋਚਨ ਸਿੰਘ ਰੱਕੜ, ਦਰਗੇਸ਼ ਜੰਡੀ, ਸੁਰਜੀਤ ਕੋਹਲ਼ੀ, ਸ਼ੰਮੀ ਜਲਾਲਪੁਰ, ਐਡਵੋਕੇਟ ਰਾਜਪਾਲ ਚੌਹਾਨ, ਦਲਜੀਤ ਮਾਂਨੇਵਾਲ, ਗੁਰਚਰਨ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਪੁਲਸ ਥਾਣਾ ਸੈਕਟਰ-3 ਚੰਡੀਗੜ੍ਹ ਵਿਖ਼ੇ ਡੱਕ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ''ਚ ਹੋਟਲ-ਰੈਸਟੋਰੈਂਟ ਖੋਲ੍ਹਣ ਦਾ ਸਮਾਂ ਬਦਲਿਆ, ਜਾਰੀ ਹੋਏ ਨਵੇਂ ਹੁਕਮ

PunjabKesari

ਇਸ ਮੌਕੇ ਫ਼ੋਨ 'ਤੇ 'ਜਗ ਬਾਣੀ' ਨੂੰ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਲੱਕੀ ਅਤੇ ਚੌਧਰੀ ਬਿਮਲ ਨੇ ਦੱਸਿਆ ਕਿ ਜਦੋਂ ਤੱਕ ਕੈਪਟਨ ਸਰਕਾਰ ਤਰਨਤਾਰਨ 'ਚ ਜ਼ਹਿਰੀਲੀ ਸ਼ਰਾਬ ਨਾਲ਼ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਹੀਂ ਦਿੰਦੀ ਅਤੇ ਕਥਿਤ ਦੋਸ਼ੀ ਲੋਕਾਂ ਨੂੰ ਗ੍ਰਿਫ਼ਤਾਰ ਨਹੀ ਕਰਦੀ, ਉਸ ਸਮੇਂ ਤੱਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਲਾਚੌਰ ਹਲਕੇ ਦੇ ਆਗੂ ਅਤੇ ਵਰਕਰ ਕਾਂਗਰਸ ਸਰਕਾਰ ਨੂੰ ਸੁੱਖ ਦਾ ਸਾਹ ਨਹੀ ਲੈਣ ਦੇਵੇਗੀ। ਖ਼ਬਰ ਲਿਖਣ ਸਮੇਂ ਤੱਕ ਉਕਤ ਆਗੂ ਥਾਣੇ 'ਚ ਡੱਕੇ ਹੋਏ ਸਨ।
ਇਹ ਵੀ ਪੜ੍ਹੋ: ਅੱਧੀ ਰਾਤ ਵੇਲੇ ਗਾਡਰ ਨਾਲ ਲਟਕਦੀ ਮਾਂ ਦੀ ਲਾਸ਼ ਨੂੰ ਵੇਖ 5 ਸਾਲਾ ਮਾਸੂਮ ਦੇ ਉੱਡੇ ਹੋਸ਼

ਇਕ ਵੱਖਰੇ ਬਿਆਨ 'ਚ ਰਾਜ ਕੁਮਾਰ ਸਾਬਕਾ ਬਰਗੇਡੀਅਰ ਅਤੇ ਅਕਾਲੀ ਦਲ ਬਾਦਲ ਦੇ ਬਲਾਚੌਰ ਹਲਕੇ ਦੇ ਆਗੂ ਨੇ ਜਿੱਥੇ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕੀਤੀ। ਉੱਥੇ ਉਨ੍ਹਾਂ ਕਿਹਾ ਕਿ ਉਹ ਆਪਣੀ ਕਿਸੇ ਸਰੀਰਕ ਮਜਬੂਰੀ ਕਰਕੇ ਇਸ ਰੋਸ ਪ੍ਰਦਰਸ਼ਨ 'ਚ ਹਾਜ਼ਰ ਨਹੀਂ ਹੋ ਸਕੇ ਪਰ ਉਹ ਜਲਦੀ ਹੀ ਕੈਪਟਨ ਸਰਕਾਰ ਦੀਆਂ ਵਧੀਕੀਆਂ ਅਤੇ ਪੰਜਾਬ 'ਚ ਫੈਲੇ ਨਸ਼ੇ ਖ਼ਿਲਾਫ਼ ਪਿੰਡ ਪਿੰਡ ਮੁਹਿਮ ਹੋਰ ਤੇਜ ਕਰਕੇ ਜਿੱਥੇ ਪੰਜਾਬ ਦੀ ਜਵਾਨੀ ਕਿਸਾਨੀ ਨੂੰ ਬਚੋਣਗੇ, ਉੱਥੇ ਹੀ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਜਾਣੂ ਕਰਵਾ ਕਿ ਲੋਕਾਂ ਨੂੰ ਪਾਰਟੀ ਨਾਲ਼ ਜੋੜਨਗੇ।
ਇਹ ਵੀ ਪੜ੍ਹੋ: ਹੁਣ ਸਤਲੁਜ ਦਾ ਪਾਣੀ ਹੋਇਆ ਜ਼ਹਿਰੀਲਾ, ਮੱਛੀਆਂ ਸਣੇ ਵੱਡੀ ਗਿਣਤੀ 'ਚ ਜਲ ਜੀਵਾਂ ਦੇ ਮਰਨ ਦਾ ਖਦਸ਼ਾ

ਇਹ ਵੀ ਪੜ੍ਹੋ:ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 48 ਨਵੇਂ ਮਾਮਲਿਆਂ ਦੀ ਪੁਸ਼ਟੀ, ਇਕ ਮਰੀਜ਼ ਨੇ ਵੀ ਤੋੜਿਆ ਦਮ


author

shivani attri

Content Editor

Related News