ਸਕਾਲਰਸ਼ਿਪ ਦੇ ਮੁੱਦੇ ''ਤੇ ਅਕਾਲੀ ਆਗੂਆਂ ਨੇ ਘੇਰੀ ਸੰਤੋਖ ਚੌਧਰੀ ਦੀ ਕੋਠੀ, ਹੋਈ ਧੱਕਾ-ਮੁੱਕੀ
Friday, Sep 04, 2020 - 01:40 PM (IST)
ਜਲੰਧਰ (ਸੋਨੂੰ)— ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਵੱਡੇ ਘਪਲੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਰੋਜ਼ਾਨਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੈਬਨਿਟ ਮੰਤਰੀ ਧਰਮਸੋਤ ਨੂੰ ਮੰਤਰੀ ਮੰਡਲ 'ਚੋਂ ਬਰਖ਼ਾਸਤ ਕੀਤਾ ਜਾਵੇ। ਇਸੇ ਸਕਾਲਰਸ਼ਿਪ ਦੇ ਘਪਲੇ ਨੂੰ ਲੈ ਕੇ ਅੱਜ ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : ਗੋਰਖਧੰਦੇ ਦਾ ਪਰਦਾਫਾਸ਼, ਬਿਆਸ ਦਰਿਆ ਦੇ ਟਾਪੂ ਤੋਂ ਵੱਡੀ ਮਾਤਰਾ 'ਚ ਲਾਹਣ ਦਾ ਜਖ਼ੀਰਾ ਬਰਾਮਦ
ਅਕਾਲੀ ਆਗੂਆਂ ਵੱਲੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਕੋਠੀ ਦਾ ਘਿਰਾਓ ਕਰਕੇ ਜੰਮ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਚੌਧਰੀ ਦੇ ਕੋਠੀ ਦਾ ਘਿਰਾਓ ਕਰਨ ਦੌਰਾਨ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਅਕਾਲੀ ਆਗੂਆਂ ਨੇ ਕੋਠੀ ਦੇ ਅੰਦਰ ਵੜ ਕੇ ਰੋਸ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਜਿਸ ਨਾਲ ਖਾਧੀਆਂ ਜਿਊਣ ਮਰਨ ਦੀਆਂ ਕਸਮਾਂ, ਉਸੇ ਨੇ ਹੀ ਦਿੱਤੀ ਰੂਹ ਕੰਬਾਊ ਮੌਤ (ਤਸਵੀਰਾਂ)
ਇਸ ਦੌਰਾਨ ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ, ਐੱਲ. ਐੱਸ. ਵਾਲੀਆ ਸਣੇ ਹੋਰ ਕਈ ਆਗੂ ਮੌਜੂਦ ਸਨ, ਜਿਨ੍ਹਾਂ ਨੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਚੌਧਰੀ ਦੀ ਕੋਠੀ ਦਾ ਘਿਰਾਓ ਕੀਤਾ। ਕੋਠੀ ਦੇ ਅੰਦਰ ਵੜ ਕੇ ਪ੍ਰਦਰਸ਼ਨ ਕਰਨ ਨੂੰ ਲੈ ਕੇ ਕਾਂਗਰਸੀ ਆਗੂ ਅਤੇ ਅਕਾਲੀ ਆਗੂਆਂ ਵਿਚਾਲੇ ਧੱਕਾਮੁੱਕੀ ਵੀ ਹੋਈ। ਮੌਕੇ 'ਤੇ ਪੁਲਸ ਪੁਲਸ ਨੇ ਕਿਹਾ ਕਿ ਕੋਠੀ ਦੇ ਅੰਦਰ ਵੜ ਕੇ ਧੱਕਾਮੁੱਕੀ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : 'ਕੋਰੋਨਾ' ਨੇ ਆਈਲੈੱਟਸ ਕੇਂਦਰਾਂ ਦਾ ਕੰਮਕਾਜ ਕੀਤਾ ਠੱਪ, ਘਟੀ ਵਿਦਿਆਰਥੀਆਂ ਦੀ ਗਿਣਤੀ
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ਸੁਣਾਈ ਕੋਰੋਨਾ ਬਾਰੇ ਹੱਡਬੀਤੀ