ਅਕਾਲੀ ਦਲ ਵਲੋਂ ਤੇਲ ਦੀਆਂ ਕੀਮਤਾਂ 'ਚ ਵਾਧੇ ਅਤੇ ਹੋਰ ਲੋਕ ਮਾਰੂ ਨੀਤੀਆਂ ਖ਼ਿਲਾਫ਼ ਭੋਗਪੁਰ 'ਚ ਰੋਸ ਮੁਜ਼ਾਹਰਾ
Tuesday, Jul 07, 2020 - 11:37 AM (IST)
ਭੋਗਪੁਰ (ਰਜੇਸ਼ ਸੂਰੀ): ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸੱਤ ਜੁਲਾਈ ਨੂੰ ਪੰਜਾਬ ਭਰ 'ਚ ਪੰਜਾਬ ਸਰਕਾਰ ਖਿਲਾਫ ਰੋਸ ਧਰਨੇ ਦਿੱਤੇ ਜਾਣ ਦੇ ਕੀਤੇ ਗਏ ਐਲਾਨ ਦੇ ਚੱਲਦਿਆਂ ਅੱਜ ਭੋਗਪੁਰ 'ਚ ਹਲਕਾ ਆਦਮਪੁਰ ਤੋਂ ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਅਗਵਾਈ 'ਚ ਅਕਾਲੀ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੁਜ਼ਾਹਰੇ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਤੇਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਹਨ, ਕਿਉਂਕਿ ਸੂਬਾ ਸਰਕਾਰ ਵਲੋਂ ਵੱਡੇ ਟੈਕਸ ਤੇਲ ਤੇ ਲਗਾਏ ਗਏ ਹਨ।
ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਫਗਵਾੜਾ ਵਿਖੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
ਇਸ ਦੇ ਨਾਲ ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਗ਼ਰੀਬਾਂ ਨੂੰ ਰਾਸ਼ਨ ਦੇ ਰਹੀ ਹੈ, ਉੱਥੇ ਹੀ ਪੰਜਾਬ ਸਰਕਾਰ ਵਲੋਂ ਇਸ ਰਾਸ਼ਨ 'ਚ ਵੀ ਵੱਡਾ ਘਪਲਾ ਕੀਤਾ ਗਿਆ ਹ,ੈ ਜਿਸ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਪੰਜਾਬ 'ਚ ਵੱਡੀ ਗਿਣਤੀ 'ਚ ਗਰੀਬਾਂ ਦੇ ਨੀਲੇ ਕਾਰਡ ਬਿਨਾਂ ਕਿਸੇ ਕਾਰਨ ਕੱਢ ਦਿੱਤੇ ਗਏ ਹਨ, ਜਿਸ ਕਾਰਨ ਇਨ੍ਹਾਂ ਗ਼ਰੀਬਾਂ ਦੇ ਸਰਕਾਰ ਨੇ ਵੱਡਾ ਬੋਝ ਪਾ ਦਿੱਤਾ ਹੈ,ਕਿਉਂਕਿ ਉਨ੍ਹਾਂ ਨੂੰ ਰਾਸ਼ਨ ਮਿਲਣਾ ਬਿਲਕੁਲ ਬੰਦ ਹੋ ਚੁੱਕਾ ਹੈ। ਕੇਂਦਰ ਸਰਕਾਰ ਵਲੋਂ ਹਜ਼ਾਰਾਂ ਕਰੋੜ ਰੁਪਏ ਖ਼ਰਚ ਕਰਕੇ ਦੇਸ਼ ਭਰ ਦੇ ਲੋਕਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਵਲੋਂ ਉਸ ਰਾਸ਼ਨ 'ਚ ਵੀ ਘਪਲਾ ਕੀਤਾ ਗਿਆ ਹੈ। ਇਸ ਰੋਸ ਮੁਜ਼ਾਹਰੇ ਵਿਚ ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਲਾਹਦੜਾ ਪਰਮਜੀਤ ਪੰਮਾ ਸੰਮਤੀ ਮੈਂਬਰ ਅੰਮ੍ਰਿਤਪਾਲ ਖਰਲਾਂ ਹਰਵਿੰਦਰਜੀਤ ਸਿੰਘ ਸਿੱਧੂ ਪਰਮਿੰਦਰ ਸਿੰਘ ਕਰਵਲ ਸੁਖਜੀਤ ਸਿੰਘ ਸੈਣੀ ਸੰਜੀਵ ਅਗਰਵਾਲ ਸਤਨਾਮ ਸਿੰਘ ਡੱਲੀ ਜਸਤਿੰਦਰ ਸਿੰਘ ਸ਼ਿੰਦਰ ਢਿੱਲੋਂ ਅਤੇ ਸੇਵਾ ਸਿੰਘ ਆਦਿ ਹਾਜ਼ਰ ਸਨ।