ਟਾਂਡਾ ’ਚ ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਵਿਸ਼ਾਲ ਰੋਸ ਧਰਨਾ

Monday, Mar 08, 2021 - 02:11 PM (IST)

ਟਾਂਡਾ ’ਚ ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਵਿਸ਼ਾਲ ਰੋਸ ਧਰਨਾ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਪੰਡਿਤ, ਜਸਵਿੰਦਰ) : ਸ਼੍ਰੋਮਣੀ  ਸ਼੍ਰੋਮਣੀ ਅਕਾਲੀ ਦਲ ਹਲਕਾ ਟਾਂਡਾ ਵੱਲੋਂ ਅੱਜ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਬ ਤਹਿਸੀਲ ਟਾਂਡਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਦਿੱਤੇ ਗਏ ਵਿਸ਼ਾਲ ਰੋਸ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵਰਕਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

PunjabKesari

ਰੋਸ ਧਰਨੇ ’ਚ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਸਾਬਕਾ ਕਮਿਸ਼ਨਰ ਅਤੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ,ਬੀਬੀ ਸੁਖਦੇਵ ਕੌਰ ਸੱਲਾਂ ਸੂਬਾ ਮੀਤ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ,ਇਕਬਾਲ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਕੌਮੀ ਯੂਥ ਆਗੂ ਕਮਲਜੀਤ ਸਿੰਘ ਕੁਲਾਰ, ਜਥੇਦਾਰ ਗੁਰਨਾਮ ਸਿੰਘ ਸਹਿਵਾਜਪੁਰ ਸਰਕਲ ਪ੍ਰਧਾਨ ਟਾਂਡਾ ,ਜਥੇਦਾਰ ਗੁਰਨਾਮ ਸਿੰਘ ਡੁਮਾਣਾ ਸਰਕਲ ਪ੍ਰਧਾਨ ਮਿਆਣੀ, ਸਾਬਕਾ ਮੈਂਬਰ ਜ਼ਿਲਾ ਪ੍ਰੀਸ਼ਦ ਸੁਖਵਿੰਦਰ ਸਿੰਘ ਮੂਨਕਾਂ, ਇਕਬਾਲ ਸਿੰਘ ਵੜੈਚ, ਜਥੇਦਾਰ ਮੱਖਣ ਸਿੰਘ ਮੀਰਾਂਪੁਰ,ਕੌਂਸਲਰ ਲਖਵਿੰਦਰ ਸਿੰਘ ਮੁਲਤਾਨੀ, ਗੁਰਵਿੰਦਰ ਸਿੰਘ ਮੋਹਕਮਗੜ੍ਹ, ਸਤਿੰਦਰ ਸਿੰਘ ਸੰਧੂ  ਆਦਿ ਨੇ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਹੋਏ ਖ਼ੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਚੋਣ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਖਿਲਾਫ਼ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ  

PunjabKesari


author

Anuradha

Content Editor

Related News