ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ

Thursday, Sep 24, 2026 - 08:41 PM (IST)

ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ਤੇ ਅਮਰਜੀਤ ਸਿੰਘ ਚਾਵਲਾ ਕੇਸ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਮੰਗ ਕੀਤੀ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਇਸ ਮਾਮਲੇ ਵਿਚ ਪਾਰਟੀ ਆਗੂਆਂ ਵੱਲੋਂ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ ਗਈ ਸੀ। 

ਅੱਜ ਰਾਜਪਾਲ ਨੂੰ ਮਿਲੇ ਵਫ਼ਦ ਵਿਚ ਪਾਰਟੀ ਆਗੂ ਪਰਮਿੰਦਰ ਸਿੰਘ ਢੀਂਡਸਾ, ਗਗਨਜੀਤ ਸਿੰਘ ਬਰਨਾਲਾ, ਗੁਰਜੀਤ ਸਿੰਘ ਤਲਵੰਡੀ, ਹਰਬੰਸ ਸਿੰਘ ਕੰਧੋਲਾ, ਹਰਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਡੂਮਛੇੜੀ ਸ਼ਾਮਲ ਸਨ। ਉਨ੍ਹਾਂ ਨੇ ਰਾਜਪਾਲ ਨੂੰ ਦੱਸਿਆ ਕਿ ਅਮਰਜੀਤ ਸਿੰਘ ਚਾਵਲਾ ਵਿਰੁੱਧ 21 ਅਗਸਤ ਨੂੰ ਜ਼ਬਰ ਜਨਾਹ ਦਾ ਕੇਸ ਦਰਜ ਕੀਤਾ ਗਿਆ ਸੀ, ਪਰ ਉਸ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਅਤੇ ਉਹ ਵਿਦੇਸ਼ ਚਲਾ ਗਿਆ ਹੈ। ਉਨ੍ਹਾਂ ਮੁਲਜ਼ਮ ਦੇ ਵਿਦੇਸ਼ ਜਾਣ ਲਈ ਮਦਦ ਕਰਨ ਵਾਲਿਆਂ ਦੀ ਭਾਲ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। 

ਵਫ਼ਦ ਨੇ ਇਹ ਵੀ ਕਿਹਾ ਕਿ ਸ਼ਿਕਾਇਤਕਰਤਾ ਔਰਤ ਨੂੰ ਬਹਿਰੀਨ ਤੋਂ ਵਾਪਸੀ ’ਤੇ ਨਾਭਾ ਜੇਲ੍ਹ ਵਿਚ ਨਜ਼ਰਬੰਦ ਕੀਤਾ ਗਿਆ ਅਤੇ ਉਸ ਦੀ ਰਿਹਾਈ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਤੱਕ ਲਿਜਾਣ ਅਤੇ ਸਰਾਂ ਵਿਚ ਠਹਿਰਾਅ ਨਾਲ ਜੁੜੇ ਸਮੁੱਚੇ ਘਟਨਾਕ੍ਰਮ ਦੀ ਉੱਚ-ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਬੂਤਾਂ ਨਾਲ ਕਿਸੇ ਵੀ ਕਿਸਮ ਦੀ ਛੇੜਛਾੜ ਨੂੰ ਰੋਕਣ ਲਈ ਸਬੂਤਾਂ ਨੂੰ ਤੁਰੰਤ ਸੁਰੱਖਿਅਤ ਕਰਵਾਇਆ ਜਾਵੇ।


author

Anmol Tagra

Content Editor

Related News