ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ, ਪਹਿਲਾਂ ਬਗਾਵਤ ਕਾਰਨ ਭੰਗ ਕੀਤੀ ਸੀ ਕਮੇਟੀ
Sunday, Aug 04, 2024 - 07:00 PM (IST)
ਚੰਡੀਗੜ੍ਹ/ਜਲੰਧਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਕੋਰ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਕਮੇਟੀ 'ਚ ਕੁੱਲ 23 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸ ਸਬੰਧੀ ਫ਼ੈਸਲਾ ਲਿਆ ਗਿਆ ਹੈ। ਇਸ ਬਾਰੇ ਟਵੀਟ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੇ ਮਤੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ ਹੈ।
ਇਸ 'ਚ 23 ਮੈਂਬਰ, ਜਦੋਂ ਕਿ 4 ਵਿਸ਼ੇਸ਼ ਸੱਦੇ ਗਏ ਮੈਂਬਰ ਰਹਿਣਗੇ। ਜਿਨ੍ਹਾਂ ਮੈਂਬਰਾਂ ਨੂੰ ਕੋਰ ਕਮੇਟੀ 'ਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ 'ਚ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਇਕਬਾਲ ਸਿੰਘ ਝੂੰਦਾ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ. ਕੇ., ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐੱਨ. ਕੇ. ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਧ ਸੰਧੂ, ਸੋਹਨ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਸ਼ਾਮਲ ਹਨ।
ਇਹ ਵੀ ਪੜ੍ਹੋ- ਰੇਡ ਕਰਨ ਗਈ ਪੁਲਸ ਨੂੰ ਵੇਖ ਭੱਜਿਆ ਨੌਜਵਾਨ, ਮਾਰ ਦਿੱਤੀ ਤੀਜੀ ਮੰਜ਼ਿਲ ਤੋਂ ਛਾਲ, ਹੋਈ ਦਰਦਨਾਕ ਮੌਤ
ਦੱਸਣਯੋਗ ਹੈ ਕਿ ਇਸ ਤੋਂ ਪਿਹਲਾਂ ਸੁਖਬੀਰ ਬਾਦਲ ਵਲੋਂ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਸੀ। ਦਰਅਸਲ ਅਕਾਲੀ ਦਲ 'ਚ ਬਗਾਵਤ ਦੇ ਮਾਹੌਲ ਦੇ ਮੱਦੇਨਜ਼ਰ ਸੁਖਬੀਰ ਬਾਦਲ ਵਲੋਂ ਇਹ ਫ਼ੈਸਲਾ ਲਿਆ ਗਿਆ ਸੀ। ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ ਪਹਿਲੀ ਕੋਰ ਕਮੇਟੀ ਦੇ ਮੈਂਬਰ ਸਨ, ਜਿਨ੍ਹਾਂ ਨੇ ਸੁਖਬੀਰ ਬਾਦਲ ਨੂੰ ਪ੍ਰਧਾਨ ਬਣਾਈ ਰੱਖਣ ਦਾ ਵਿਰੋਧ ਕੀਤਾ ਸੀ।
ਇਹ ਵੀ ਪੜ੍ਹੋ- ਫੋਨ ਕਰਕੇ ਦੁਕਾਨਦਾਰ ਨੂੰ ਕਿਹਾ, 'ਹੈਲੋ ਮੈਂ ਫੂਡ ਸਪਲਾਈ ਦਾ ਇੰਸਪੈਕਟਰ ਬੋਲ ਰਿਹਾ ਹਾਂ'...ਫਿਰ ਹੋਇਆ ਉਹ ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ