Big Breaking: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਭੰਗ
Monday, Dec 09, 2024 - 02:35 PM (IST)
ਅੰਮ੍ਰਿਤਸਰ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰ ਦਿੱਤੀ ਗਈ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਮਗਰੋਂ ਬਾਗੀ ਧੜੇ ਵੱਲੋਂ ਇਸ ਦਾ ਫ਼ੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀਆਂ ਨੂੰ ਸਜ਼ਾ ਲਗਾਉਣ ਦੇ ਨਾਲ ਹੀ ਇਹ ਗੱਲ ਆਖ਼ੀ ਗਈ ਸੀ ਕਿ ਜਿਹੜੇ ਬਾਗੀ ਹਨ ਇਹ ਵੀ ਦਾਗੀ ਹਨ, ਇਹ ਆਪੋ-ਆਪਣੇ ਚੂਲ੍ਹੇ ਸਮੇਟਣ ਤੇ ਇਕ ਹੋ ਜਾਣ। ਉਨ੍ਹਾਂ ਵੱਲੋਂ ਸਾਰੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰਨ ਦੇ ਹੁਕਮ ਦੇਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਨਵੀਨੀਕਰਨ ਦੇ ਵੀ ਹੁਕਮ ਦਿੱਤੇ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਨਹੀਂ ਖੁੱਲ੍ਹਣਗੀਆਂ ਦੁਕਾਨਾਂ
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਲੀਡਰਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਤੇ ਹੋਰ ਮੁੱਦਿਆਂ ਦੇ ਵਿਰੋਧ ਵਿਚ ਪਾਰਟੀ ਤੋਂ ਪਾਸਾ ਵੱਟ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂਆਤ ਕੀਤੀ ਗਈ ਸੀ। ਇਨ੍ਹਾਂ ਵੱਲੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਇਸ ਬਾਰੇ ਪੂਰੀ ਸੁਣਵਾਈ ਮਗਰੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਇਨ੍ਹਾਂ ਆਗੂਆਂ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰ ਕਈ ਲੀਡਰ ਸ਼ਾਮਲ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8