''ਪੰਜਾਬ ''ਚ 24 ਸਤੰਬਰ ਨੂੰ ਐਲਾਨੀ ਜਾਵੇ ਛੁੱਟੀ'', ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਕੀਤੀ ਮੰਗ

Monday, Sep 23, 2024 - 08:36 AM (IST)

''ਪੰਜਾਬ ''ਚ 24 ਸਤੰਬਰ ਨੂੰ ਐਲਾਨੀ ਜਾਵੇ ਛੁੱਟੀ'', ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਕੀਤੀ ਮੰਗ

ਫ਼ਤਿਹਗੜ੍ਹ ਸਾਹਿਬ (ਜਗਦੇਵ ਸਿੰਘ): ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵਰਗੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ 24 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ, ਜ਼ਿਲ੍ਹਾ ਪਟਿਆਲਾ ਵਿਖੇ ਮਨਾਈ ਜਾ ਰਹੀ ਹੈ। ਇਸ ਦੀਆਂ ਤਿਆਰੀਆਂ ਨੂੰ ਲੈ ਕੇ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਵਿਚ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਸੀਨੀਅਰ ਅਕਾਲੀ ਆਗੂ ਅਮਰਿੰਦਰ ਸਿੰਘ ਲਿਬੜਾ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਸਮੇਤ  ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਖ਼ਤਰੇ ਦੀ ਘੰਟੀ! ਜਾਨਲੇਵਾ ਸਾਬਿਤ ਹੋਣ ਲੱਗੀ ਇਹ ਬਿਮਾਰੀ

ਇਸ ਮੌਕੇ ਬੋਲਦਿਆਂ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ ਹੈ ਕਿ ਬਰਸੀ ਵਾਲੇ ਦਿਨ ਰਾਜ ਪੱਧਰੀ ਛੁੱਟੀ ਕੀਤੀ ਜਾਵੇ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਟੌਹੜਾ ਦੇਸ਼ ਦੇ ਇਕ ਕੌਮੀ ਪੱਧਰ ਦੇ ਲੀਡਰ ਰਹੇ ਹਨ, ਤੇ ਲੰਮਾ ਸਮਾਂ ਕੇਂਦਰ ਵਿਚ ਪਾਰਲੀਮੈਂਟ ਵਿਚ ਦਿੱਤਾ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਵੀ ਇਨ੍ਹਾਂ 100 ਸਾਲਾ ਜਨਮ ਸ਼ਤਾਬਦੀ ਵਿਚ ਹਿੱਸਾ ਪਾਉਣਾ ਚਾਹੀਦਾ ਹੈ।

ਪ੍ਰੋਫ਼ੈਸਰ ਚੰਦੂਮਾਜਰਾ  ਜਥੇਦਾਰ ਟੌਹੜਾ ਦੀ ਜਨਮ ਸ਼ਤਾਬਦੀ ਮੌਕੇ ਰੱਖੇ ਗਏ ਸਮਾਗਮ ਵਿਚ ਸਮੁੱਚੀਆਂ ਪੰਥਕ ਧਿਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ, ਜਿਸ ਵਿਚ ਵਿਸ਼ੇਸ਼ ਤੌਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨਾਂ ਨੂੰ ਵੀ ਆਦਰ ਸਹਿਤ ਸੱਦਾ ਪੱਤਰ ਭੇਜਿਆ ਗਿਆ ਹੈ। ਚੰਦੂਮਾਜਰਾ ਨੇ ਕਿਹਾ ਕਿ ਇਸ ਸਮਾਗਮ ਵਿਚ ਵੱਡੇ ਪੱਧਰ 'ਤੇ ਸ਼ਿਰਕਤ ਕਰਕੇ ਪੰਥਕ ਸ਼ਕਤੀ ਅਤੇ ਪੰਥਕ ਏਕੇ ਦਾ ਸਬੂਤ ਦਿੱਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਨੇੜੇ ਪਿਆ ਭੜਥੂ! ਵਿਅਕਤੀ ਨੇ ਗੰਨਮੈਨ ਦੀ ਪਿਸਤੌਲ ਖੋਹ ਕੇ...

ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਨਮ ਸ਼ਤਾਬਦੀ ਸਬੰਧੀ ਇਕ ਵੱਖਰੇ ਤੌਰ ਤੇ ਸਮਾਗਮ ਰੱਖ ਕੇ ਪੰਥਕ ਸ਼ਕਤੀ ਨੂੰ ਕਮਜ਼ੋਰ ਕਰਨ ਦਾ ਯਤਨ ਉਨ੍ਹਾਂ ਏਜੰਸੀਆਂ ਰਾਹੀਂ ਖੇਡਿਆ ਜਾ ਰਿਹਾ ਹੈ ਜੋ ਪਹਿਲਾਂ ਹੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਤੇ ਲੱਗੀਆਂ ਹੋਈਆਂ ਹਨ। ਟੌਹੜਾ ਸਾਹਿਬ ਦੇ ਜਨਮ ਸ਼ਤਾਬਦੀ ਮੌਕੇ ਵੱਖਰਾ ਸਮਾਗਮ ਰੱਖਣ ਦੀ ਬਜਾਏ ਇਕ ਹੀ ਪ੍ਰੋਗਰਾਮ ਜੋ ਟੌਹੜਾ ਸਾਹਿਬ ਦੇ ਪਿੰਡ ਵਿਚ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਪਹਿਲਾਂ ਹੀ ਰੱਖਿਆ ਗਿਆ ਸੀ, ਉਸ ਵਿਚ ਸ਼ਿਰਕਤ ਕਰਨੀ ਚਾਹੀਦੀ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News