ਜਲੰਧਰ ’ਚ 18 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਹੋਵੇਗੀ ਅਹਿਮ ਮੀਟਿੰਗ

Sunday, Oct 13, 2024 - 02:26 PM (IST)

ਜਲੰਧਰ ’ਚ 18 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ (ਅੰਕੁਰ)-‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਮੈਂਬਰ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੀ ਬਹੁਤ ਅਹਿਮ ਮੀਟਿੰਗ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ’ਚ 18 ਅਕਤੂਬਰ ਨੂੰ ਸਵੇਰੇ 11 ਵਜੇ ਜਲੰਧਰ ਦੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਮੀਟਿੰਗ ’ਚ ਸਮੁੱਚੀ ਪ੍ਰਜ਼ੀਡੀਅਮ, ਐਗਜ਼ੈਕਟਿਵ ਕਮੇਟੀ ਤੇ ਐਡਵਾਈਜ਼ਰੀ ਬੋਰਡ ਦੇ ਸਾਰੇ ਮੈਂਬਰ ਸ਼ਾਮਲ ਹੋਣਗੇ। ਇਸ ਮੀਟਿੰਗ ’ਚ ਖਾਸ ਤੌਰ ’ਤੇ ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ ਲਈ ਉਮੀਦਵਾਰ ਦਾ ਫ਼ੈਸਲਾ ਕੀਤਾ ਜਾਵੇਗਾ।

ਬਰਾੜ ਨੇ ਕਿਹਾ ਕਿ ਹੁਣ ਐੱਸ. ਜੀ. ਪੀ. ਸੀ. ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਕ ਪਰਿਵਾਰ ਦੀ ਅਜਾਰੇਦਾਰੀ ਤੋੜਨ ਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਗਲਬੇ ’ਚੋਂ ਆਜ਼ਾਦ ਕਰਵਾਉਣ ਦਾ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਕੀ ਜਥੇਦਾਰ ਸਹਿਬਾਨਾਂ ਨੂੰ ਸੇਵਾ ਤੇ ਬਿਠਾਉਣ ਅਤੇ ਸੇਵਾਮੁਕਤੀ ਬਾਰੇ ਵਿਧੀ-ਵਿਧਾਨ ਬਣਾਉਣ ਦਾ ਸਮਾਂ ਆ ਗਿਆ ਹੈ। ਇਸ ਲਈ ਸਾਰੇ ਮੈਂਬਰਾਂ ਨੂੰ ਅੱਗੇ ਆ ਕੇ ਇਸ ’ਚ ਸਹਿਯੋਗੀ ਬਣਨਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ ਲਈ ਖ਼ਤਰੇ ਦੀ ਘੰਟੀ, ਲਗਾਤਾਰ ਹੇਠਾਂ ਡਿੱਗ ਰਿਹੈ ਪਾਣੀ ਦਾ ਪੱਧਰ

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ, ਜੋ ਇਸ ਸਮੇਂ ਤਨਖਾਈਏ ਕਰਾਰ ਦਿੱਤੇ ਗਏ ਹਨ, ਉਹ ਲੋਕਾਂ ’ਚ ਵਿਚਰ ਕੇ ਤੇ ਖਾਸ ਤੌਰ ’ਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਕੋਠੀ ’ਚ ਲਗਭਗ ਸਾਰੇ ਐੱਸ. ਜੀ. ਪੀ. ਸੀ. ਮੈਂਬਰਾਂ ਨੂੰ ਬੁਲਾ ਕੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਦੇ ਰਹੇ ਹਨ। ਬਰਾੜ ਨੇ ਐੱਸ. ਜੀ. ਪੀ. ਸੀ. ਮੈਂਬਰਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਫੈਸਲਾ ਲੈਣ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 13 ਤੋਂ 15 ਅਕਤੂਬਰ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਠੇਕੇ ਵੀ ਰਹਿਣਗੇ ਬੰਦ

ਇਸ ਦੇ ਨਾਲ ਹੀ ਬਰਾੜ ਨੇ ਜਾਣਕਾਰੀ ਦਿੱਤੀ ਕਿ ਇਸ ਤੋਂ ਇਲਾਵਾ ਪੰਜਾਬ ਦੇ ਅੰਨਦਾਤਾ ਨੂੰ ਲੈ ਕੇ ਲੀਡਰਸ਼ਿਪ ਫਿਕਰਮੰਦ ਹੈ। ਝੋਨੇ ਦੀ ਖ਼ਰੀਦ ਨੂੰ ਲੈ ਕੇ ਅੰਨਦਾਤਾ ਦੀ ਲੜਾਈ ਹਰ ਫਰੰਟ ’ਤੇ ਲੜੀ ਜਾਵੇਗੀ। ਮੀਟਿੰਗ ’ਚ ਮੁੱਦੇ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਕੱਲ ਪੰਜਾਬ ਭਰ ’ਚ ਕਿਸਾਨਾਂ ਵਲੋ ਝੋਨੇ ਦੀ ਖਰੀਦ ਨੂੰ ਲੈ ਕੇ ਜਿਹੜਾ ਤਿੰਨ ਘੰਟੇ ਦਾ ਧਰਨੇ-ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ, ਸੁਧਾਰ ਲਹਿਰ ਇਸ ਦਾ ਸਮਰਥਨ ਕਰਦੀ ਹੈ ਤੇ ਆੜ੍ਹਤੀਏ, ਸ਼ੈੱਲਰ ਮਾਲਕਾਂ ਦੇ ਹੱਕ ’ਚ ਧਰਨੇ ’ਚ ਸ਼ਮੂਲੀਅਤ ਕਰੇਗੀ।
 

ਇਹ ਵੀ ਪੜ੍ਹੋ- ਫਗਵਾੜਾ ਥਾਣੇ ਦਾ SHO ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News