ਮਲਕੀਤ ਹੁੰਦਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਨਿਯੁਕਤ

Wednesday, Aug 12, 2026 - 02:39 PM (IST)

ਮਲਕੀਤ ਹੁੰਦਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਨਿਯੁਕਤ

ਅੰਮ੍ਰਿਤਸਰ (ਛੀਨਾ) : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵੱਲੋਂ ਗੁਰੂ ਨਗਰੀ ਦੇ ਮਿਹਨਤੀ ਅਤੇ ਹੋਣਹਾਰ ਨੌਜਵਾਨ ਮਲਕੀਤ ਸਿੰਘ ਹੁੰਦਲ ਨੂੰ ਮਾਝਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧ ’ਚ ਗੱਲਬਾਤ ਕਰਦਿਆਂ ਮਲਕੀਤ ਸਿੰਘ ਹੁੰਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਯੂਥ ਵਿੰਗ ਮਾਝਾ ਜ਼ੋਨ ਦਾ ਮੈਨੂੰ ਪ੍ਰਧਾਨ ਨਿਯੁਕਤ ਕਰਕੇ ਜੋ ਮਾਣ ਤੇ ਸਤਿਕਾਰ ਬਖਸ਼ਿਆ ਗਿਆ ਹੈ ਉਸ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਜਥੇ.ਸੁੱਚਾ ਸਿੰਘ ਛੋਟੇਪੁਰ ਅਤੇ ਯੂਥਵਿੰਗ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਦਾ ਮੈਂ ਤਹਿਦਿਲੋਂ ਸ਼ੁੱਕਰਗੁਜ਼ਾਰ ਹਾਂ ਅਤੇ ਭਰੋਸਾ ਦਿਵਾਉਦਾਂ ਹਾਂ ਕਿ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਵਾਂਗਾ। 

ਮਲਕੀਤ ਸਿੰਘ ਹੁੰਦਲ ਨੇ ਕਿਹਾ ਕਿ ਅਗਾਮੀ 2027 ਦੀਆਂ ਵਿਧਾਨ ਸਭਾ ਚੋਣ ਦੇ ਮੱਦੇਨਜ਼ਰ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਵਧੇਰੇ ਮਜ਼ਬੂਤ ਕਰਨ ਲਈ ਸਖਤ ਮਿਹਨਤ ਕੀਤੀ ਜਾਵੇਗੀ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੋਕੇ ’ਤੇ ਵੱਖ-ਵੱਖ ਆਗੂਆਂ ਨੇ ਮਲਕੀਤ ਸਿੰਘ ਹੁੰਦਲ ਨੂੰ ਮਾਝਾ ਜੋਨ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਆਖਿਆ ਕਿ ਪਾਰਟੀ ਦੀ ਚੜਦੀ ਕਲਾ ਅਤੇ ਹੋਰ ਵਧੇਰੇ ਮਜਬੂਤੀ ਵਾਸਤੇ ਹੁੰਦਲ ਜਿਹੇ ਦੂਰ ਅੰਦੇਸ਼ੀ ਸੋਚ ਵਾਲੇ ਧੜੱਲੇਦਾਰ ਨੋਜਵਾਨਾ ਨੂੰ ਅਹਿਮ ਅਹੁੱਦਿਆਂ ਨਾਲ ਨਿਵਾਜ ਕੇ ਅੱਗੇ ਲਿਆਉਣਾ ਸਮੇਂ ਦੀ ਮੁੱਖ ਮੰਗ ਹੈ।


author

Gurminder Singh

Content Editor

Related News