'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
Thursday, Mar 19, 2026 - 11:08 AM (IST)
ਜਲੰਧਰ (ਮ੍ਰਿਦੁਲ)-'ਪੰਜਾਬ ਕੇਸਰੀ' ਗਰੁੱਪ ਦੇ ਹੋਟਲ ’ਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਬੁਲਡੋਜ਼ਰ ਕਾਰਵਾਈ ਤੋਂ ਬਾਅਦ ਸੂਬੇ ਦੀਆਂ ਵਿਰੋਧੀ ਪਾਰਟੀਆਂ ਨੇ ਸਰਕਾਰ ਦੀ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਇਸ ਕਾਰਵਾਈ ਨੂੰ ਲੋਕਤੰਤਰ ਅਤੇ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
ਡਾ. ਚੀਮਾ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਬੁਲਡੋਜ਼ਰ ਚਲਾ ਕੇ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ। ਆਮ ਆਦਮੀ ਪਾਰਟੀ ਸਰਕਾਰ ਦੀ ਤਾਨਾਸ਼ਾਹੀ ਹੁਣ ਜਨਤਾ ਦੇ ਸਾਹਮਣੇ ਪੂਰੀ ਤਰ੍ਹਾਂ ਉਜਾਗਰ ਹੋ ਚੁੱਕੀ ਹੈ ਅਤੇ ਇਸ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਜੋ ਵੀ ਸੰਸਥਾ ਜਾਂ ਵਿਅਕਤੀ ਉਨ੍ਹਾਂ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ, ਉਸ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਉਚਿਤ ਨੋਟਿਸ ਅਤੇ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੇ ਇਸ ਤਰ੍ਹਾਂ ਦੀ ਕਾਰਵਾਈ ਕਰਨਾ ਸਾਫ਼ ਤੌਰ ’ਤੇ ਸੱਤਾ ਦੀ ਦੁਰਵਰਤੋਂ ਦੀ ਮਿਸਾਲ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
