ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ  : ਬੀਬਾ ਬਾਦਲ

Tuesday, Aug 17, 2021 - 07:00 PM (IST)

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ  : ਬੀਬਾ ਬਾਦਲ

ਬੁਢਲਾਡਾ (ਮਨਜੀਤ/ਬਾਂਸਲ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਲਈ ਸੰਘਰਸ਼ ਕੀਤਾ ਹੈ ਅਤੇ ਅਕਾਲੀ ਸਰਕਾਰ ਸਮੇਂ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕੱਢੇ ਗਏ ਹਨ। ਇਸੇ ਲਈ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਕਿਸਾਨਾਂ, ਮਜ਼ਦੂਰਾਂ ਦੀ ਪਾਰਟੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਰਾਮਨਗਰ ਭੱਠਲ, ਮੱਲ ਸਿੰਘ ਵਾਲਾ ਅਤੇ ਕੁਲਵਿੰਦਰ ਸਿੰਘ ਰੱਲੀ ਦੇ ਗ੍ਰੀਹ ਵਿਖੇ ਗੱਲਬਾਤ ਕਰਦਿਆਂ ਕੀਤਾ ਤੇ ਕਿਹਾ ਕਿ ਅੱਜ ਜੋ ਕੁਝ ਲੋਕ ਮੇਰਾ ਪਿੰਡਾਂ ’ਚ ਵਿਰੋਧ ਕਰ ਰਹੇ ਹਨ, ਅਸਲ ’ਚ ਇਹ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਵਰਕਰ ਕਿਸਾਨੀ ਸੰਘਰਸ਼ ਦੀ ਆੜ ’ਚ ਸਿਆਸੀ ਰੋਟੀਆਂ ਸੇਕ ਰਹੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ

ਉਨ੍ਹਾਂ ਕਿਹਾ ਕਿ ਪੰਜਾਬ ਦੇ ਹੀ ਨਹੀਂ, ਸਮੁੱਚੇ ਦੇਸ਼ ਦੇ ਕਿਸਾਨ ਇਸ ਗੱਲ ਨੂੰ ਭਲੀਭਾਂਤ ਜਾਣਦੇ ਹਨ ਕਿ ਜਦੋਂ ਕੇਂਦਰ ਸਰਕਾਰ ਨੇ ਕਾਲੇ ਬਿੱਲਾਂ ਨੂੰ ਲੈ ਕੇ ਅੜੀਅਲ ਰਵੱਈਆ ਮੋਦੀ ਸਰਕਾਰ ਨੇ ਅਪਣਾ ਲਿਆ ਸੀ, ਉਸੇ ਸਮੇਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੀ ਕੁਰਸੀ ਨੂੰ ਲੱਤ ਨਹੀਂ ਮਾਰੀ ਬਲਕਿ ਭਾਜਪਾ ਨਾਲੋਂ ਸਿਆਸੀ ਗੱਠਜੋੜ ਤੋੜ ਕੇ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇ ਹੋ ਗਏ ਪਰ ਅੱਜ ਕੁਝ ਸਿਆਸੀ ਪਾਰਟੀਆਂ ਦੇ ਵਰਕਰ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਤੋਂ ਬੁਖਲਾਹਟ ’ਚ ਆ ਕੇ ਅਜਿਹੀਆਂ ਘਿਨੌਣੀਆਂ ਕਾਰਵਾਈਆਂ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਯੂਥ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ’ਚ ਮੌਜੂਦ ਸਨ।

PunjabKesari

ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਰੱਲੀ ਵਿਖੇ ਅਕਾਲੀ ਆਗੂ ਗੁਰਚਰਨ ਸਿੰਘ ਦੀ ਬੇਵਕਤੀ ਮੌਤ ’ਤੇ ਉਨ੍ਹਾਂ ਦੇ ਗ੍ਰੀਹ ਵਿਖੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਪਿੰਡ ਰੱਲੀ ਦੇ ਕਿਸਾਨ ਭੁਪਿੰਦਰ ਸਿੰਘ ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ। ਇਸ ਮੌਕੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਬੱਲਮ ਸਿੰਘ ਕਲੀਪੁਰ, ਮਨਦੀਪ ਸਿੰਘ ਗੁੜੱਦੀ, ਜਸਪਾਲ ਸਿੰਘ ਗੁੜੱਦੀ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।


author

Manoj

Content Editor

Related News