ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ 14 ਤੋਂ ਰੈਲੀਆਂ ਸ਼ੁਰੂ
Thursday, Mar 11, 2021 - 09:52 PM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ ਪਵਨ ਤਨੇਜਾ, ਖੁਰਾਣਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਖੇ ਪਿੰਡ ਵਾਰ ਬੈਠਕਾਂ ਦੀ ਸ਼ੁਰੂਆਤ ਕਰਦਿਆਂ ਬੂਥ ਲੈਵਲ ਕਮੇਟੀਆਂ ਦਾ ਗਠਨ ਕੀਤਾ। ਇਸ ਤਹਿਤ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ 22 ਪਿੰਡਾਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਵਿਚ ਆਉਣ ਤੋਂ ਪਹਿਲਾ ਜੋ ਵਾਅਦੇ ਕੀਤੇ ਉਹ ਵਫਾ ਨਾ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿਚ ਬੂਥ ਲੈਵਲ ਕਮੇਟੀਆਂ ਬਣਾਈਆਂ ਜਾਣਗੀਆਂ। ਪੰਜਾਬ ਵਾਸੀਆਂ ’ਚ ਇਸ ਗੱਲ ਦਾ ਰੋਸ ਹੈ ਕਿ ਕਾਂਗਰਸ ਦੀ ਸਰਕਾਰ ਦੌਰਾਨ ਕੋਈ ਵੀ ਕੰਮ ਨਹੀਂ ਹੋ ਰਹੇ ਦਫਤਰਾਂ ’ਚ ਰਿਸ਼ਵਤ ਦਾ ਬੋਲਬਾਲਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਰੋਸ ਹੁਣ ਲੋਕ 2022 ’ਚ ਕਾਂਗਰਸ ਵਿਰੁੱਧ ਵੋਟ ਪਾ ਕੇ ਕਰਨਗੇ। ਉਨ੍ਹਾਂ ਕਿਹਾ ਕਿ ਜੋ ਵੀ ਵਿਕਾਸ ਕਾਰਜ ਹੋਏ ਉਹ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੌਰਾਨ ਹੋਏ ਜਦਕਿ ਕਾਂਗਰਸ ਦੇ ਰਾਜ ’ਚ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪਾਰਟੀ ਬੈਚ ਲਾ ਕੇ ਰੱਖਣ। ਸੁਖਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਲਈ ਲੋਕ ਜਾਗਰੂਕਤਾ 30 ਰੈਲੀਆਂ ਪੰਜਾਬ ’ਚ ਕੀਤੀਆਂ ਜਾਣਗੀਆਂ । ਪਹਿਲੀ ਰੈਲੀ 14 ਮਾਰਚ ਨੂੰ ਜਲਾਲਾਬਾਦ ਵਿਖੇ ਕੀਤੀ ਜਾਵੇਗੀ।