ਇਕ ਮੌਕਾ ਮੰਗਣ ਵਾਲੇ ਬਿਆਨ 'ਤੇ ਸੁਖਬੀਰ ਬਾਦਲ ਨੇ ਘੇਰੀ 'ਆਪ', ਕੇਜਰੀਵਾਲ 'ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ
Thursday, Feb 03, 2022 - 05:05 PM (IST)
ਚੰਡੀਗੜ੍ਹ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੇ ਜਾ ਰਹੇ ਸਬੰਧੋਨ ’ਚ ਵਿਰੋਧੀ ਪਾਰਟੀਆਂ ’ਤੇ ਕਈ ਨਿਸ਼ਾਨੇ ਵਿੰਨ੍ਹੇ। ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਤੋਂ ਇਕ ਮੌਕਾ ਮੰਗਣ ਦੇ ਬਿਆਨ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਜੋ ਪਿਛਲੇ ਪੰਜ ਸਾਲ ਪੰਜਾਬ ’ਚ ਨਹੀਂ ਆਇਆ, ਉਸ ਨੂੰ ਲੋਕ ਇਕ ਮੌਕਾ ਕਿਉਂ ਦੇਣ। ਕੇਜਰੀਵਾਲ ਨੂੰ ਪੰਜਾਬ ਦੇ ਬਾਰੇ ਕੁਝ ਪਤਾ ਨਹੀਂ। ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਪੰਜਾਬ ਦੇ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਈਆਂ ਅਤੇ ਨਰਮੇ ਨੂੰ ਸੁੰਢੀ ਪਈ, ਉਦੋਂ ਕੇਜਰੀਵਾਲ ਪੰਜਾਬ ਨਹੀਂ ਆਇਆ।
ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!
ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਨਾ ਪੈਨਸ਼ਨ ਦਿੰਦਾ ਹੈ ਅਤੇ ਨਾ ਹੀ ਸ਼ਗਨ ਸਕੀਮ ਦੇ ਪੈਸੇ ਦੇ ਰਿਹਾ ਹੈ, ਉਸੇ ਤਰ੍ਹਾਂ ਉਸ ਨੇ ਪੰਜਾਬ ਦੇ ਲੋਕਾਂ ਨੂੰ ਵੀ ਕੁਝ ਨਹੀਂ ਦੇਣਾ। ਉਨ੍ਹਾਂ ਕਿਹਾ ਕਿ ਕੋਰੋਨਾ ਮਾਹਾਮਾਰੀ ਚ ਕੇਜਰੀਵਾਲ ਨੇ ਲੋਕਾਂ ਨੂੰ ਕੋਈ ਸਹੂਲਤਾਂ ਨਹੀਂ ਦਿੱਤੀਆਂ। ਕੇਜਰੀਵਾਲ ਨੇ ਕਿਹਾ ਕਿ ਕਿਸਾਨਾਂ ਦੇ ਪਰਾਲੀ ਸਾੜਨ ’ਤੇ ਪਰਚਾ ਹੋਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੇ ਸਾਰੇ ਮੁਲਾਜ਼ਮ ਕੱਚੇ ਨੇ ਪਰ ਕੇਜਰੀਵਾਲ ਪੰਜਾਬ ਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸੁਪਨੇ ਵਿਖਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ
ਸੁਖਬੀਰ ਨੇ ਕਿਹਾ ਕਿ ਪਿਛਲੇ 5 ਸਾਲ ਪਹਿਲਾਂ ਕਾਂਗਰਸ ਸਰਕਾਰ ਨੂੰ ਲੋਕਾਂ ਨੇ ਮੌਕਾ ਦਿੱਤਾ ਸੀ, ਜੋ ਝੂਠੀਆਂ ਕਸਮਾਂ ਖਾ ਕੇ ਲੋਕਾਂ ਨੂੰ ਠੱਗ ਗਏ। ਕਾਂਗਰਸ ਨੇ ਲੋਕ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ। ਕਾਂਗਰਸ ਦੀ ਸਰਕਾਰ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ, ਜੋ ਅਜੇ ਤੱਕ ਪੂਰੇ ਨਹੀਂ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ 2022 ’ਚ ਉਨ੍ਹਾਂ ਦੀ ਸਰਕਾਰ ਆਉਣ ’ਤੇ ਪੰਜਾਬ ਦਾ ਵਿਕਾਸ ਵੱਡੀ ਪੱਧਰ ’ਤੇ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ