ਸੁਖਬੀਰ ਬਾਦਲ ਦਾ ਸੁਣੋ ਵਿਵਾਦਤ ਬਿਆਨ (ਵੀਡੀਓ)

Sunday, Apr 28, 2019 - 05:35 PM (IST)

ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ ਦੇ ਸਰਹੱਦੀ ਪਿੰਡ ਗੱਟੀ ਰੱਜੋਕੇ ਵਿਖੇ ਸੁਖਬੀਰ ਸਿੰਘ ਬਾਦਲ ਆਪਣੇ ਚੋਣ ਪ੍ਰਚਾਰ ਦੇ ਪਹਿਲੇ ਦਿਨ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਵਿਵਾਦਤ ਬਿਆਨ ਦੇ ਬੈਠੇ ਹਨ। ਦੱਸ ਦੇਈਏ ਕਿ ਆਪਣੇ ਸੰਬੋਧਨ 'ਚ ਸੁਖਬੀਰ ਬਾਦਲ ਨੌਜਵਾਨਾਂ ਨੂੰ ਕਾਨੂੰਨ ਤੋੜਨ ਦੀ ਹੱਲਾਸ਼ੇਰੀ ਦਿੰਦੇ ਹੋਏ ਨਜ਼ਰ ਆਏ। ਉਨ੍ਹਾਂ ਕਿਹਾ ਕਿ ਤੁਸੀਂ ਮੈਨੂੰ ਵੋਟਾਂ ਪਾ ਕੇ ਜਿਤਾ ਦਿਓ, ਜਿਸ ਤੋਂ ਬਾਅਦ ਤੁਹਾਨੂੰ ਮੋਟਰਸਾਈਕਲ ਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਉਸ 'ਤੇ ਨੰਬਰ ਲਿਖਵਾਉਣ ਦੀ ਲੋੜ ਨਹੀਂ ਪਵੇਗੀ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਹੈ। ਚੋਣ ਪ੍ਰਚਾਰ ਦੇ ਪਹਿਲੇ ਹੀ ਦਿਨ ਉਹ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਗੱਟੀ ਰੱਜੋਕੇ ਵਿਖੇ ਜਨ ਸਭਾ ਨੂੰ ਸੰਬੋਧਨ ਕਰਨ ਲਈ ਪੁੱਜੇ ਹੋਏ ਹਨ, ਜਿੱਥੇ ਰਾਏ ਸਿੱਖ ਬਰਾਦਰੀ ਦਾ ਵੱਡਾ ਵੋਟ ਬੈਂਕ ਹੈ।


rajwinder kaur

Content Editor

Related News