ਫਿਰੋਜ਼ਪੁਰ ਤੋਂ ਚੋਣ ਲੜਨਾ ਸਿਰਫ ਅਫਵਾਹ: ਸੁਖਬੀਰ

Thursday, Mar 28, 2019 - 07:46 PM (IST)

ਫਿਰੋਜ਼ਪੁਰ ਤੋਂ ਚੋਣ ਲੜਨਾ ਸਿਰਫ ਅਫਵਾਹ: ਸੁਖਬੀਰ

ਹੁਸ਼ਿਆਰਪੁਰ (ਘੁਮੰਣ,ਅਮਰੀਕ)— ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲੜਨ ਦੀਆਂ ਅਫਵਾਹਾਂ 'ਤੇ ਵਿਰਾਮ ਲਗਾ ਦਿੱਤਾ ਹੈ। ਸੁਖਬੀਰ ਨੇ ਇਨ੍ਹਾਂ ਖਬਰਾਂ ਨੂੰ ਗਲਤ ਦੱਸਦੇ ਇਸ ਨੂੰ ਮੀਡੀਆ ਦੀ ਸਨਸਨੀ ਦੱਸਿਆ। ਹੁਸ਼ਿਆਰਪੁਰ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨੇ ਸਾਫ ਕੀਤਾ ਹੈ ਕਿ ਉਹ ਫਿਲਹਾਲ ਫਿਰੋਜ਼ਪੁਰ ਤੋਂ ਲੋਕ ਸਭਾ ਦੀ ਚੋਣ ਨਹੀਂ ਲੜ ਰਹੇ ਹਨ। ਮੀਡੀਆ ਦੀਆਂ ਖਬਰਾਂ ਨੂੰ ਗਲਤ ਦੱਸਣ ਦੇ ਨਾਲ ਨਾਲ ਸੁਖਬੀਰ ਨੇ ਇਸ ਫੈਸਲੇ ਹਾਈਕਮਾਨ 'ਤੇ ਛੱਡਨ ਦੀ ਵੀ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਵਰਕਰਾਂ ਦੇ ਹੌਂਸਲੇ ਪੂਰੇ ਬੁਲੰਦ ਹਨ, ਭਾਵੇਂ ਕਾਂਗਰਸ ਵੱਲੋਂ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਝੂਠੇ ਲਾਰਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ। ਇਹ ਹੰਕਾਰੀ ਰਾਜਾ ਝੂਠੀ ਸਹੁੰ ਖਾਣ ਤੋਂ ਡਰਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਗਰੀਬਾਂ ਦੇ ਕਰਜ਼ੇ ਮੁਆਫ ਕਰਨ ਦੀਆਂ ਗੱਲਾਂ ਕਰਨ ਵਾਲੇ ਕਾਂਗਰਸੀ ਅੱਜ ਆਪਣੇ ਵਾਅਦਿਆਂ ਤੋਂ ਭੱਜ ਰਹੇ ਹਨ।

ਬਰਗਾੜੀ ਮੋਰਚੇ 'ਤੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਬਰਗਾੜੀ ਮੋਰਚਾ ਕਾਂਗਰਸ ਨੇ ਹੀ ਲਗਾਇਆ ਸੀ। ਕਰੋੜਾਂ ਰੁਪਏ ਲੈ ਕੇ ਮੰਡ ਵਰਗੇ ਵਿਕ ਗਏ ਅਤੇ ਕਾਂਗਰਸ ਉਹੀ ਜਮਾਤ ਹੈ, ਜਿਸ ਨੇ ਅੱਜ ਸਿੱਖਾਂ ਦਾ ਘਾਣ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕ ਅਤੇ ਮੰਤਰੀ ਮਾਫੀਆ ਬਣ ਗਏ ਹਨ ਅਤੇ ਸ਼ਰਾਬ ਤੇ ਰੇਤਾ ਦਾ ਕਾਰੋਬਾਰ ਵੱਡੇ ਪੱਧਰ 'ਤੇ ਕਰ ਰਹੇ ਹਨ। ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲਾ ਪ੍ਰਧਾਨ ਦਿਹਾਤੀ, ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ, ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲਾ ਪ੍ਰਧਾਨ ਸ਼ਹਿਰੀ, ਕਰਮਵੀਰ ਸਿੰਘ ਬਬਲੂ ਜੋਸ਼ ਸਾਬਕਾ ਚੇਅਰਮੈਨ ਤੇ ਹੋਰ ਕਈ ਆਗੂ ਵੀ ਮੌਜੂਦ ਸਨ।


author

shivani attri

Content Editor

Related News