ਸੁਖਬੀਰ ਬਾਦਲ ਦੇ ਕੈਪਟਨ ’ਤੇ ਰਗੜੇ, ਕਿਹਾ-ਸਿਹਤ ਸਹੂਲਤਾਂ ਦੇਣ 'ਚ ਫੇਲ੍ਹ ਸਾਬਤ ਹੋਈ ਪੰਜਾਬ ਸਰਕਾਰ
Wednesday, May 19, 2021 - 04:59 PM (IST)
ਬਠਿੰਡਾ (ਕੁਨਾਲ)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ 10 ਆਕਸੀਜਨ ਕੰਸਟ੍ਰੇਟਰ ਕੋਰੋਨਾ ਪੀੜਤਾਂ ਨੂੰ ਦਾਨ ਕੀਤੇ ਗਏ। ਇਸ ਮੌਕੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੂਲਤਾਂ ਦੇਣ ’ਚ ਫੇਲ੍ਹ ਸਾਬਤ ਹੋਈ ਹੈ। ਅੱਜ ਪੇਂਡੂ ਖੇਤਰਾਂ ’ਚ ਲੋਕ ਕੋਰੋਨਾ ਲਾਗ ਦੀ ਬੀਮਾਰੀ ਨਾਲ ਲੜਨ ਲਈ ਬਿਲਕੁਲ ਵੀ ਤਿਆਰ ਨਹੀਂ ਹਨ, ਨਾ ਹੀ ਉਨ੍ਹਾਂ ਦੀ ਕੋਈ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੇਂਡੂ ਖੇਤਰਾਂ ’ਚ ਕੋਈ ਕੋਰੋਨਾ ਟੈਸਟਿੰਗ ਵੀ ਨਹੀਂ ਹੋ ਰਹੀ।
ਇਹ ਵੀ ਪੜ੍ਹੋ: ਪਿਮਸ ਹਸਪਤਾਲ ’ਚ 24 ਸਾਲਾ ਕੋਰੋਨਾ ਪੀੜਤ ਨੌਜਵਾਨ ਦੀ ਮੌਤ, ਮਰਨ ਤੋਂ ਪਹਿਲਾਂ ਮਾਂ ਨੂੰ ਭੇਜਿਆ ਭਾਵੁਕ ਮੈਸੇਜ
ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਰੀਜ਼ਾਂ ਨੂੰ ਆਕਸੀਜਨ ਪੂਰਨ ਰੂਪ ਨਾਲ ਨਹੀਂ ਮਿਲ ਰਹੀ ਹੈ, ਜਿਸ ਕਾਰਨ ਮੌਤਾਂ ਦੇ ਅੰਕੜੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਵੀ ਬਠਿੰਡਾ ’ਚ ਪੰਜ ਆਕਸੀਜਨ ਮਸ਼ੀਨਾਂ ਦਾਨ ਕੀਤੀਆਂ ਗਈਆਂ ਸਨ ਅਤੇ ਹੁਣ 10 ਆਕਸੀਜਨ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲੰਗਰ ਦੀ ਸੇਵਾ ਵੀ ਕੀਤੀ ਜਾ ਰਹੀ ਹੈ ਤਾਂਕਿ ਕੋਰੋਨਾ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ।
ਇਹ ਵੀ ਪੜ੍ਹੋ: ਹੈਰਾਨੀਜਨਕ! ਫਗਵਾੜਾ ਦੇ ਪਿੰਡਾਂ 'ਚ ਕੋਰੋਨਾ ਦੀ ਮੌਤ ਦਰ ਮਹਾਰਾਸ਼ਟਰ, ਉੱਤਰਾਖੰਡ ਤੇ ਦਿੱਲੀ ਤੋਂ 3 ਗੁਣਾ ਵੱਧ
ਕੈਪਟਨ ’ਤੇ ਨਿਸ਼ਾਨੇ ਸਾਧਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰਫ਼ ਆਪਣੇ ਫਾਰਮ ਹਾਊਸ ’ਚ ਬੈਠ ਕੇ ਭਾਸ਼ਣ ਦੇਣਾ ਜਾਣਦੇ ਹਨ, ਜ਼ਮੀਨੀ ਹਕੀਕਤ ਬਾਰੇ ਉਨ੍ਹਾਂ ਨੂੰ ਕੁਝ ਵੀ ਨਹੀਂ ਪਤਾ ਹੁੰਦਾ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਰੀਜ਼ ਆਕਸੀਜਨ ਦੀ ਕਮੀ ਕਰਕੇ ਮਰ ਰਹੇ ਹਨ ਅਤੇ ਹੁਣ ਤਾਂ ਕਾਂਗਰਸ ਦੇ ਮੰਤਰੀ ਅਤੇ ਵਿਧਾਇਕ ਆਪਸ ’ਚ ਹੀ ਤਕਰਾਰਬਾਜ਼ੀ ਕਰਨ ’ਤੇ ਉਤਰੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਸਿਰਫ਼ ਕੁਰਸੀ ਬਚਾਉਣ ਦੇ ਚੱਕਰ ’ਚ ਲੱਗੀ ਹੋਈ ਹੈ। ਕੋਰੋਨਾ ਦੀ ਲਾਗ ਦੀ ਬੀਮਾਰੀ ਤੋਂ ਬਚਾਉਣ ਲਈ ਕੈਪਟਨ ਸਰਕਾਰ ਕੁਝ ਨਹੀ ਕਰ ਰਹੀ ਹੈ।
ਇਹ ਵੀ ਪੜ੍ਹੋ: ਸਪਾ ਸੈਂਟਰ 'ਚ ਹੋਏ ਗੈਂਗਰੇਪ ਦੇ ਮਾਮਲੇ 'ਚ ਪੁਲਸ ਨੇ ਮੁੜ ਦੁਹਾਰਾਇਆ ਕ੍ਰਾਈਮ ਸੀਨ, ਕਈ ਰਈਸਜ਼ਾਦੇ ਹੋਣਗੇ ਬੇਨਕਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?