ਹਲਕਾ ਚੱਬੇਵਾਲ ਵਿਖੇ ਸੁਖਬੀਰ ਬਾਦਲ ਦਾ ਵੱਡਾ ਰੋਡ ਸ਼ੋਅ, ਵਰਕਰਾਂ ਵੱਲੋਂ ਭਰਵਾਂ ਸੁਆਗਤ

Tuesday, Nov 23, 2021 - 02:03 PM (IST)

ਹਲਕਾ ਚੱਬੇਵਾਲ ਵਿਖੇ ਸੁਖਬੀਰ ਬਾਦਲ ਦਾ ਵੱਡਾ ਰੋਡ ਸ਼ੋਅ, ਵਰਕਰਾਂ ਵੱਲੋਂ ਭਰਵਾਂ ਸੁਆਗਤ

ਹੁਸ਼ਿਆਰਪੁਰ/ਚੱਬੇਵਾਲ (ਵੈੱਬ ਡੈਸਕ)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਦੌਰੇ ’ਤੇ ਹਨ। ਇਸ ਦੌਰਾਨ ਉਹ ਹਲਕਾ ਚੱਬੇਵਾਲ ਦੇ ਪਿੰਡ ਬਹਿਰਾਮ ਵਿਖੇ ਲੋਕ ਮਿਲਣੀ ਸਮਾਗਮ ’ਚ ਸ਼ਿਰਕਤ ਕਰਨ ਜਾ ਰਹੇ ਹਨ। ਇਥੇ ਉਨ੍ਹਾਂ ਵੱਲੋਂ ਇਕ ਵੱਡਾ ਰੋਡ ਸ਼ੋਅ ਕੀਤਾ ਜਾ ਰਿਹਾ ਹੈ। 

PunjabKesari

ਵੱਡੇ ਰੋਡ ਸ਼ੋਅ ਦੌਰਾਨ ਸਰਦਾਰ ਸੋਹਨ ਸਿੰਘ ਦੇ ਹੱਕ ’ਚ ਪ੍ਰਚਾਰ ਕਰਨਗੇ। ਸੁਖਬੀਰ ਬਾਦਲ ਦੇ ਚੱਬੇਵਾਲ ਵਿਖੇ ਪਹੁੰਚਣ ’ਤੇ ਜਨਤਾ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਆਮ ਵਿਅਕਤੀ ਦੇ ਰੂਪ ’ਚ ਬਾਜ਼ਾਰ ’ਚ ਘੁੰਮਦੇ ਹੋਏ ਸੁਖਬੀਰ ਸਿੰਘ ਲੋਕਾਂ ਦੇ ਰੂ-ਬ-ਰੂ ਹੋਣ ਦੌਰਾਨ ਕਈਆਂ ਨਾਲ ਸੈਲਫ਼ੀਆਂ ਲੈਂਦੇ ਵੀ ਨਜ਼ਰ ਆਏ। 

ਗਰਲਫਰੈਂਡ ਬੋਲੀ, ਸਾਡਾ ਵਿਆਹ ਨਹੀਂ ਹੋ ਸਕਦਾ, ਨੌਜਵਾਨ ਨੇ ਪਿਤਾ ਦੀ ਪਿਸਤੌਲ ਨਾਲ ਆਪਣੀ ਛਾਤੀ ’ਚ ਮਾਰੀ ਗੋਲ਼ੀ

PunjabKesari

ਇਥੇ ਦੱਸ ਦੇਈਏ ਕਿ ਪੰਜਾਬ ’ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਵਿਧਾਨ ਸਭਾ ਚੋਣਾਂ ਲਈ ਜਿੱਥੇ ਹੁਣ ਤੱਕ ਆਪਣੇ 83 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ, ਉਥੇ ਹੀ ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਵਿਧਾਨ ਸਭਾ ਚੋਣਾਂ ਲਈ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ। ਵਿਰੋਧੀ ਧਿਰ ਦੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਅਤੇ ‘ਮਿਸ਼ਨ ਪੰਜਾਬ’ ਦੇ ਤਹਿਤ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ’ਚ ਦੌਰੇ ਕਰਕੇ ਵੱਖ-ਵੱਖ ਗਾਰੰਟੀਆਂ ਦਿੱਤੀਆਂ ਜਾ ਰਹੇ ਹਨ। 

ਇਹ ਵੀ ਪੜ੍ਹੋ: ਕੇਜਰੀਵਾਲ ਦਾ ਮਾਸਟਰ ਸਟ੍ਰੋਕ, ਔਰਤਾਂ ਲਈ ਕੀਤਾ ਵੱਡਾ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News