BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਬਾਦਲ ਨੇ ਪਾਈ ਪੋਸਟ

Saturday, Aug 08, 2026 - 05:19 PM (IST)

BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਬਾਦਲ ਨੇ ਪਾਈ ਪੋਸਟ

ਚੰਡੀਗੜ੍ਹ (ਅੰਕੁਰ ਤਾਂਗੜੀ)- ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਅੱਜ ਚੰਡੀਗੜ੍ਹ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ 'ਤੇ ਹੋਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਹਿਲਾ ਰਾਖਵਾਂਕਰਨ ਬਿੱਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ। 
ਮੀਟਿੰਗ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਮੀਟਿੰਗ ਦੌਰਾਨ ਪਾਰਟੀ ਨਾਲ ਸਬੰਧਤ ਅਹਿਮ ਮਸਲਿਆਂ ਤੋਂ ਇਲਾਵਾ ਸੂਬੇ ਅਤੇ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। 

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...

PunjabKesari

ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਔਰਤਾਂ ਲਈ ਰਾਖਵੇਂਕਰਨ ਅਤੇ ਹੱਦਬੰਦੀ ਦੀ ਪ੍ਰਕਿਰਿਆ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਰਾਜਨੀਤਿਕ ਪ੍ਰਤੀਨਿਧਤਾ ਦੇਣ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪਹਿਲਾਂ ਹੀ ਔਰਤਾਂ ਲਈ ਰਾਖਵੇਂਕਰਨ ਦੀ ਵਿਵਸਥਾ ਕਰਕੇ ਮਿਸਾਲ ਕਾਇਮ ਕਰ ਚੁੱਕੀ ਹੈ।

ਇਹ ਵੀ ਪੜ੍ਹੋ: ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ

ਸੁਖਬੀਰ ਬਾਦਲ ਨੇ ਕਿਹਾ ਕਿ ਔਰਤਾਂ ਨੂੰ ਉਨ੍ਹਾਂ ਦਾ ਬਣਦਾ ਰਾਜਨੀਤਿਕ ਹੱਕ ਮਿਲਣਾ ਚਾਹੀਦਾ ਹੈ ਅਤੇ ਇਸ ਲਈ ਰਾਖਵੇਂਕਰਨ ਦੀ ਵਿਵਸਥਾ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੱਦਬੰਦੀ ਦੀ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਨਿਆਂਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹੱਦਬੰਦੀ ਕਿਸੇ ਵੀ ਸੂਬੇ ਜਾਂ ਖੇਤਰ ਨਾਲ ਬੇਇਨਸਾਫ਼ੀ ਕੀਤੇ ਬਿਨਾਂ ਸੰਵਿਧਾਨਕ ਅਤੇ ਲੋਕਤੰਤਰਿਕ ਮਾਪਦੰਡਾਂ ਅਨੁਸਾਰ ਹੋਣੀ ਚਾਹੀਦੀ ਹੈ। ਮੀਟਿੰਗ ਨੂੰ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਰਣਨੀਤੀ ਅਤੇ ਸਿਆਸੀ ਮੁੱਦਿਆਂ ਨੂੰ ਲੈ ਕੇ ਅਹਿਮ ਮੰਨਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ ਮਿਲਿਆ ਪੂਰਾ ਘਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News