ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ,  ਸੁਪਰੀਮ ਕੋਰਟ ਨੇ ਸੁਣਾਇਆ ਇਹ ਵੱਡਾ ਫ਼ੈਸਲਾ

Friday, Apr 28, 2023 - 06:35 PM (IST)

ਨਵੀਂ ਦਿੱਲੀ/ਚੰਡੀਗੜ੍ਹ : ਅਕਾਲੀ ਦਲ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਦੋਹਰੇ ਸੰਵਿਧਾਨ ਦੇ ਮਾਮਲੇ ਵਿਚ ਹੁਸ਼ਿਆਰਪੁਰ ਦੀ ਅਦਾਲਤ ਵਿਚ ਚੱਲ ਰਿਹਾ ਮੁਕੱਦਮਾ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ ਵਿਚ ਚੱਲ ਰਹੇ ਦੋਹਰੇ ਸੰਵਿਧਾਨ ਦੇ ਮੁਕੱਦਮੇ ਨੂੰ ਰੱਦ ਕਰਨ ਦੇ ਹੁਕਮ ਸੁਣਾਏ ਹਨ। 

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ, ਭਾਵੁਕ ਹੋਏ ਸੁਖਬੀਰ ਤੇ ਮਨਪ੍ਰੀਤ ਬਾਦਲ

ਦੱਸਣਯੋਗ ਹੈ ਕਿ ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਅਦਾਲਤ ਵਿਚ ਮੁਕੱਦਮਾ ਦਾਇਰ ਕਰਕੇ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਅਕਾਲੀ ਦਲ ਧਾਰਮਿਕ ਚੋਣਾਂ ਲੜਦਾ ਹੈ, ਇਸ ਲਈ ਇਸ ਵੱਲੋਂ ਚੋਣ ਕਮਿਸ਼ਨ ਕੋਲ ਦਿੱਤੀ ਸੰਵਿਧਾਨ ਦੀ ਕਾਪੀ ਜਾਅਲਸਾਜ਼ੀ ਹੈ। ਹੁਣ ਸੁਪਰੀਮ ਕੋਰਟ ਨੇ ਹੁਸ਼ਿਆਰਪੁਰ ਅਦਾਲਤ ਵਿਚ ਚੱਲ ਰਿਹਾ ਕੇਸ ਖਾਰਜ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਤੀ ਸ਼ਰਧਾਂਜਲੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News