ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਮੀਟਿੰਗ 13 ਨੂੰ

Wednesday, Jun 10, 2020 - 06:11 PM (IST)

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਮੀਟਿੰਗ 13 ਨੂੰ

ਮੋਹਾਲੀ (ਨਿਆਮੀਆਂ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਅਹਿੰਮ ਮੀਟਿੰਗ 13 ਜੂਨ ਨੂੰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਮਕਾਨ ਨੰਬਰ 2090 ਸੈਕਟਰ-15 ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ। ਇਸ ਮੀਟਿੰਗ ਸਬੰਧੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਕਰਨੈਲ ਸਿੰਘ ਪੀਰ ਮੁਹੰਮਦ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ। 

ਇਸ ਮੀਟਿੰਗ ਵਿਚ ਖਾਸ ਤੌਰ 'ਤੇ ਕੋਰੋਨਾ ਮਹਾਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ, ਕਿਸਾਨਾਂ ਨਾਲ ਸਬੰਧਤ ਮੁੱਦਿਆਂ ਅਤੇ ਪੰਜਾਬ ਦੇ ਲੋਕਾਂ ਨੂੰ ਬਾਦਲ ਅਤੇ ਕੈਪਟਨ ਵੱਲੋਂ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਲੁੱਟ ਖਸੁੱਟ ਤੋਂ ਨਿਜਾਤ ਦਿਵਾਉਣ ਲਈ ਤੀਜੀ ਧਿਰ ਉਭਾਰਨ ਨੂੰ ਲੈ ਕੇ ਵੱਡੇ ਫੈਸਲੇ ਲੈਣ ਦੇ ਨਾਲ-ਨਾਲ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਬਹਾਲ ਕਰਵਾਉਣ ਅਤੇ ਕਈ ਹੋਰ ਅਹਿਮ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ।


author

Gurminder Singh

Content Editor

Related News