ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ''ਚ ਹੋਏ ਸ਼ਾਮਲ

02/05/2019 6:27:15 PM

ਜਲੰਧਰ (ਸੋਨੂੰ)— ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਟਕਸਾਲੀ ਆਗੂਆਂ ਵੱਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਅੱਜ ਉਸ ਸਮੇਂ ਹੋਰ ਬਲ ਮਿਲ ਗਿਆ ਜਦੋਂ ਸਾਬਕਾ ਡਿਪਟੀ ਮੇਅਰ ਬੀਰ ਦਵਿੰਦਰ ਸਿੰਘ ਇਸ ਪਾਰਟੀ 'ਚ ਸ਼ਾਮਲ ਹੋ ਗਏ। ਬੀਰ ਦਰਿੰਦਰ ਵੱਲੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਜੁਆਇਨ ਕਰਨ 'ਤੇ ਇਸ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੂਰਾ ਨੇ ਕਿਹਾ ਕਿ ਬੀਰ ਦਵਿੰਦਰ ਦੇ ਆਉਣ ਨਾਲ ਪਾਰਟੀ ਨੂੰ ਕਾਫੀ ਫਾਇਦਾ ਹੋਵੇਗਾ। 

ਇਸ ਮੌਕੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਨਾਲ ਹੋਏ ਗਠਜੋੜ ਦੇ ਚਲਦਿਆਂ ਪਾਰਟੀ ਦਾ ਜੋ ਪੰਥਕ ਏਜੰਡਾ ਸੀ, ਉਹ ਖਤਮ ਹੋ ਚੁੱਕਾ ਹੈ। ਦਵਿੰਦਰ ਨੇ ਕਿਹਾ ਕਿ ਉਹ 4 ਦਹਾਕਿਆਂ ਤੋਂ ਰਾਜਨੀਤੀ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ 40 ਸਾਲਾਂ 'ਚ ਉਹ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਾਰੇ ਆਗੂਆਂ ਨਾਲ ਰਾਜਨੀਤੀ 'ਚ ਰਹੇ ਹਨ ਪਰ ਰਾਜਨੀਤੀ ਦਾ ਵਪਾਰੀਕਰਨ, ਅਪਰਾਧੀਕਰਨ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਰਾਜਨੀਤੀ 'ਚ ਪੰਥਕ ਮੁੱਦਿਆਂ ਨੂੰ ਬਰਕਰਾਰ ਰੱਖਣ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਚ ਸ਼ਾਮਲ ਹੋਇਆ ਹਾਂ ਅਤੇ ਮੈਂ ਧੰਨਵਾਦ ਕਰਦਾ ਹੈ ਕਿ ਟਕਸਾਲੀ ਆਗੂਆਂ ਨੇ ਮੈਨੂੰ ਆਪਣੀ ਪਾਰਟੀ 'ਚ ਜਗ੍ਹਾ ਦਿੱਤੀ।

PunjabKesari

ਇਸ ਮੌਕੇ ਇਕ ਸਵਾਲ ਦੇ ਜਵਾਬ 'ਚ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਜਦੋਂ ਸ਼੍ਰੋਮਣੀ ਅਕਾਲੀ ਦਲ ਬੁਰੀ ਤਰ੍ਹਾਂ ਨਾਲ ਹਾਰੀ ਸੀ ਤਾਂ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਸੀ ਕਿ ਇਸ ਹਾਰ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਜ਼ਿੰਮੇਵਾਰ ਹਨ। ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਸਾਡੀ ਇਕ ਨਹੀਂ ਸੁਣੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇਣ ਲਈ ਕਿਹਾ ਸੀ। ਬ੍ਰਹਮਪੁਰਾ ਨੇ ਕਿਹਾ ਕਿ ਰਾਮ ਰਹੀਮ ਨੂੰ ਮੁਆਫੀ ਦੇਣ ਅਤੇ ਬਰਗਾੜੀ 'ਚ ਹੋਏ ਗੋਲੀਕਾਂਡ 'ਤੇ ਵੀ ਉਹ ਬੋਲੇ ਸਨ ਪਰ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਗਈ। 

ਰਣਜੀਤ ਸਿੰਘ ਬ੍ਰਹਮਪੁਰਾ ਨੇ ਬਹਿਬਲ ਕਲਾਂ ਗੋਲੀਕਾਂਡ ਦੇ ਬਾਦਲਾਂ ਦਾ ਨਾਂ ਲਏ ਬਿਨਾਂ ਬੀਰ ਦਵਿੰਦਰ ਨੇ ਦੋਸ਼ੀਆਂ ਨੂੰ ਸਜ਼ਾ ਮਿਲਣ ਦੀ ਗੱਲ ਕਹੀ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਦੇ ਕਹਿਣ 'ਤੇ ਹੀ ਗੋਲੀ ਚਲਾਈ ਗਈ ਸੀ। ਪੰਜਾਬ 'ਚ ਬਣ ਰਹੇ ਮਹਾਗਠਜੋੜ 'ਤੇ ਬੋਲਦੇ ਹੋਏ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੀਆਂ 5 ਪਾਰਟੀਆਂ ਉਨ੍ਹਾਂ ਦੇ ਨਾਲ ਹਨ ਅਤੇ ਜਲਦੀ ਹੀ ਉਹ ਹੋਰ ਪਾਰਟੀਆਂ ਨੂੰ ਮਿਲਾਉਣ ਦੀ ਕੋਸ਼ਿਸ਼ ਕਰਨਗੇ।


shivani attri

Content Editor

Related News