ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

Thursday, Sep 09, 2021 - 12:37 PM (IST)

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸਕੱਤਰ ਜਨਰਲ ਅਤੇ 8 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਯੂਥ ਵਿੰਗ ਦੇ ਕਨਵੀਨਰ ਮਨਪ੍ਰੀਤ ਸਿੰਘ ਤਲਵੰਡੀ ਨੇ ਯੂਥ ਵਿੰਗ ਦੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਕਿਹਾ ਕਿ ਜਲਦ ਹੀ ਸਮੁੱਚੇ ਪੰਜਾਬ ਦੇ ਜ਼ਿਲ੍ਹਿਆਂ ਵਿਚ ਯੂਥ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਜਾਵੇਗੀ। ਪਾਰਟੀ ਦਫ਼ਤਰ ਵਲੋਂ ਜਾਰੀ ਸੂਚੀ ਮੁਤਾਬਿਕ ਹਰਪਾਲ ਸਿੰਘ ਖਡਿਆਲ ਨੂੰ ਯੂਥ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ।

ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੂਬੇ ਨੂੰ ਬਿਹਤਰੀ ਵੱਲ ਲੈ ਕੇ ਜਾਣ ਵਾਲੀ ਚੰਗੀ ਸੋਚ ਨਾਲ ਸਹਿਮਤੀ ਪ੍ਰਗਟਾਈ ਅਤੇ ਪਾਰਟੀ ਨੂੰ ਅੱਗੇ ਲੈ ਕੇ ਜਾਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ।


author

Gurminder Singh

Content Editor

Related News