ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸਰਦਾਰਾ ਸਿੰਘ ਜੌਹਲ ਵੱਲੋਂ ਮੂਸੇਵਾਲਾ ਦੇ ਪਿਤਾ ਬਾਰੇ ਦਿੱਤੇ ਸੁਝਾਅ ਦਾ ਕੀਤਾ ਸਵਾਗਤ

Saturday, Jun 04, 2022 - 01:07 AM (IST)

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸਰਦਾਰਾ ਸਿੰਘ ਜੌਹਲ ਵੱਲੋਂ ਮੂਸੇਵਾਲਾ ਦੇ ਪਿਤਾ ਬਾਰੇ ਦਿੱਤੇ ਸੁਝਾਅ ਦਾ ਕੀਤਾ ਸਵਾਗਤ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਪ੍ਰਸਿੱਧ ਖੇਤੀਬਾੜੀ ਅਰਥ ਸ਼ਾਸਤਰੀ ਅਤੇ ਪਦਮ ਭੂਸ਼ਣ ਜੇਤੂ ਸਰਦਾਰਾ ਸਿੰਘ ਜੌਹਲ ਵੱਲੋਂ ਸੰਗਰੂਰ ਜ਼ਿਮਨੀ ਚੋਣ 'ਚ ਮਰਹੂਮ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਬਤੌਰ ਉਮੀਦਵਾਰ ਖੜ੍ਹਾ ਕਰਨ ਦੇ ਦਿੱਤੇ ਗਏ ਸੁਝਾਅ ਦੀ ਪ੍ਰੋੜਤਾ ਕੀਤੀ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡਾ ਫੈਸਲਾ ਲੈ ਸਕਦੀ ਹੈ ਕਾਂਗਰਸ, ਰਾਜਾ ਵੜਿੰਗ ਨੇ ਦਿੱਤਾ ਇਹ ਬਿਆਨ

ਇਥੇ ਜਾਰੀ ਇਕ ਬਿਆਨ 'ਚ ਪਰਮਿੰਦਰ ਸਿੰਘ ਢੀਂਡਸਾ ਨੇ ਸਰਦਾਰਾ ਸਿੰਘ ਜੌਹਲ ਵੱਲੋਂ ਦਿੱਤੇ ਗਏ ਇਸ ਸੁਝਾਅ ਦਾ ਸਵਾਗਤ ਕਰਦਿਆਂ ਕਿਹਾ ਕਿ ਜੇਕਰ ਵਿਰੋਧੀ ਸਿਆਸੀ ਪਾਰਟੀਆਂ ਇਕੱਠੇ ਹੋ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਉਮੀਦਵਾਰ ਖੜ੍ਹਾ ਕਰਨ ਲਈ ਹਾਮੀ ਭਰਦੀਆਂ ਹਨ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੀ ਉਨ੍ਹਾਂ ਦਾ ਪੂਰਾ ਸਾਥ ਦੇਵੇਗਾ ਅਤੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਡੇਰਾ ਰਾਧਾ ਸੁਆਮੀ ਬਿਆਸ ਵੱਲੋਂ ਜੁਲਾਈ ਤੋਂ ਨਵੰਬਰ ਤੱਕ ਸਤਿਸੰਗ ਪ੍ਰੋਗਰਾਮ ਰੱਦ


author

Mukesh

Content Editor

Related News