ਸ਼੍ਰੋਮਣੀ ਅਕਾਲੀ ਦਲ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗਾ : ਸੁਖਬੀਰ

Tuesday, Dec 22, 2020 - 10:25 PM (IST)

ਸ਼੍ਰੋਮਣੀ ਅਕਾਲੀ ਦਲ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗਾ : ਸੁਖਬੀਰ

ਚੰਡੀਗੜ੍ਹ,(ਜ. ਬ.)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਵਲੋਂ ਆਉਂਦੀਆਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੀਆਂ ਜਾਣਗੀਆਂ ਅਤੇ ਉਨ੍ਹਾਂ ਨੇ ਪਾਰਟੀ ਆਬਜ਼ਰਵਰਾਂ ਨੂੰ ਆਖਿਆ ਕਿ ਪਾਰਟੀ ਦੇ ਉਮੀਦਵਾਰ 5 ਜਨਵਰੀ ਤਕ ਤੈਅ ਕਰ ਦਿੱਤੇ ਜਾਣ।

ਮੋਹਾਲੀ ਤੋਂ ਪਾਰਟੀ ਦੇ ਕੌਂਸਲਰਾਂ, ਸਾਬਕਾ ਕੌਂਸਲਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਸਾਰੇ ਸੰਭਾਵੀ ਉਮੀਦਵਾਰਾਂ ਨੂੰ ਆਖਿਆ ਕਿ ਉਹ ਆਪੋ-ਆਪਣੀਆਂ ਅਰਜ਼ੀਆਂ 31 ਦਸੰਬਰ ਤਕ ਜਮ੍ਹਾ ਕਰਵਾ ਦੇਣ। ਇਸ ਉਪਰੰਤ 5 ਮੈਂਬਰੀ ਕਮੇਟੀ ਜਿਸ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਐੱਨ. ਕੇ. ਸ਼ਰਮਾ, ਕੁਲਵੰਤ ਸਿੰਘ, ਚਰਨਜੀਤ ਸਿੰਘ ਬਰਾੜ ਤੇ ਕੰਵਲਜੀਤ ਸਿੰਘ ਰੂਬੀ ਸ਼ਾਮਲ, 1 ਜਨਵਰੀ ਨੂੰ ਮੀਟਿੰਗ ਕਰ ਕੇ ਉੁਮੀਦਵਾਰਾਂ ਦੀ ਸਕਰੀਨਿੰਗ ਕਰਨਗੇ। ਪਾਰਟੀ ਦੇ ਸਾਰੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਮੀਟਿੰਗ ਵਿਚ ਹਾਜ਼ਰ ਸਨ।


author

Bharat Thapa

Content Editor

Related News