ਸ਼੍ਰੋਮਣੀ ਅਕਾਲੀ ਦਲ 25 ਨੂੰ ਪੰਜਾਬ ਬੰਦ ਦੇ ਸਮਰਥਨ ''ਚ ਕਿਸਾਨਾਂ ਦਾ ਸਾਥ ਦੇਵੇਗਾ : ਢਿੱਲੋਂ

09/22/2020 4:01:05 PM

ਮਾਛੀਵਾੜਾ ਸਾਹਿਬ (ਟੱਕਰ) : ਵਿਧਾਨ ਸਭਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਦੇ ਆਗੂ ਅਤੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ ਹਨ ਕਿ ਸੂਬੇ 'ਚ ਜੋ ਕਿਸਾਨ ਯੂਨੀਅਨਾਂ ਨੇ ਕੇਂਦਰ ਸਰਕਾਰ ਦੇ ਖੇਤੀਬਾੜੀ ਆਰਡੀਨੈਂਸ ਪਾਸ ਕਰਨ ਦੇ ਵਿਰੋਧ 'ਚ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਜੋ ਐਲਾਨ ਕੀਤਾ ਹੈ ਉਸ ਦਾ ਸਮਰਥਨ ਕੀਤਾ ਜਾਂਦਾ ਹੈ ਅਤੇ ਅਕਾਲੀ ਵਰਕਰ ਕਿਸਾਨਾਂ ਦਾ ਡੱਟ ਕੇ ਸਾਥ ਦੇਣ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਨੇ ਖੇਤੀਬਾੜੀ ਆਰਡੀਨੈਂਸ ਲਾਗੂ ਕਰ ਕੇ ਪੰਜਾਬ ਦੇ ਮਾਹੌਲ ਨੂੰ ਬਹੁਤ ਤਣਾਅਪੂਰਣ ਬਣਾ ਦਿੱਤਾ ਜਿਸ ਕਾਰਣ ਕਿਸਾਨ ਸੜਕਾਂ 'ਤੇ ਉੱਤਰ ਆਏ ਹਨ, ਇਸ ਲਈ ਸ਼੍ਰੋਮਣੀ ਅਕਾਲੀ ਦਲ ਜੋ ਕਿ ਇੱਕ ਕਿਸਾਨ ਪੱਖੀ ਪਾਰਟੀ ਹੈ, ਉਸਨੇ ਆਪਣਾ ਨੈਤਿਕ ਫ਼ਰਜ਼ ਸਮਝਦੇ ਹੋਏ ਜਿੱਥੇ ਕੇਂਦਰ ਦੀ ਵਜ਼ਾਰਤ 'ਚੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਦਿੱਤਾ, ਉਥੇ ਹੁਣ ਸੰਘਰਸ਼ 'ਚ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ।

ਇਹ ਵੀ ਪੜ੍ਹੋ : ਕਲਯੁੱਗੀ ਮਾਂ ਦਾ 6 ਸਾਲਾ ਧੀ ਨਾਲ ਖ਼ੌਫਨਾਕ ਕਾਰਾ, ਦਿਲ ਕੰਬਾਅ ਦੇਵੇਗੀ ਖ਼ਬਰ

ਵਿਧਾਇਕ ਢਿੱਲੋਂ ਨੇ ਕਿਹਾ ਕਿ 25 ਸਤੰਬਰ ਨੂੰ ਪੰਜਾਬ ਬੰਦ ਵਾਲੇ ਦਿਨ ਕੁਹਾੜਾ ਦੇ ਮੇਨ ਚੌਂਕ ਵਿਖੇ 11 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਕਿਸਾਨਾਂ ਨੂੰ ਨਾਲ ਲੈ ਕੇ ਚੱਕਾ ਜਾਮ ਕਰਨਗੇ। ਜਦੋਂ ਤੱਕ ਕੇਂਦਰ ਸਰਕਾਰ ਇਹ ਆਰਡੀਨੈਂਸ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਪਾਰਟੀ ਵਰਕਰ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੇ ਹਮੇਸ਼ਾ ਪਾਰਟੀ ਦਾ ਡੱਟ ਕੇ ਸਾਥ ਦਿੱਤਾ। ਜ਼ਆਿਦਾਤਰ ਇਸ ਪਾਰਟੀ ਦੇ ਪੇਂਡੂ ਵਰਕਰ ਕਿਸਾਨੀ ਨਾਲ ਜੁੜੇ ਹੋਏ ਹਨ, ਇਸ ਲਈ ਹਰੇਕ ਵਰਗ ਇਹ ਖੇਤੀਬਾੜੀ ਆਰਡੀਨੈਂਸ ਰੱਦ ਕਰਵਾਉਣ ਸੰਘਰਸ਼ 'ਚ ਅੱਗੇ ਆਵੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਇਕ ਹੋਰ ਵੱਡਾ ਫ਼ੈਸਲਾ


Anuradha

Content Editor

Related News