ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜਰਨਲ ਸਕੱਤਰ ਦੇ ਘਰ STF ਦੀ ਰੇਡ, ਹੈਰੋਇਨ ਦੀ ਵੱਡੀ ਖੇਪ ਬਰਾਮਦ (ਵੀਡੀਓ)

Wednesday, Apr 21, 2021 - 06:16 PM (IST)

ਤਰਨਤਾਰਨ (ਵਿਜੇ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਾਬਕਾ ਜ਼ਿਲ੍ਹਾ ਜਰਨਲ ਸਕੱਤਰ ਜਸਵਿੰਦਰ ਕੌਰ ਦੇ ਘਰ ਐੱਸ.ਟੀ.ਐੱਫ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਜਸਵਿੰਦਰ ਕੌਰ ਦੇ ਘਰ ’ਚੋਂ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ.ਟੀ.ਐੱਫ ਦੀ ਟੀਮ ਹੈਰੋਇਨ ਬਰਾਮਦ ਹੋਣ ’ਤੇ ਜਸਵਿੰਦਰ ਕੌਰ ਨੂੰ ਗ੍ਰਿਫ਼ਤਾਰ ਕਰਕੇ ਪਿੰਡ ਚੰਬਲ ਤੋਂ ਲੈ ਗਈ। ਦੱਸ ਦੇਈਏ ਕਿ ਪੁਲਸ ਜਸਵਿੰਦਰ ਕੌਰ ਦੇ ਨਾਲ-ਨਾਲ ਇਕ ਹੋਰ ਵਿਅਕਤੀ ਨੂੰ ਆਪਣੇ ਨਾਲ ਲੈ ਕੇ ਗਈ ਹੈ।

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਚੰਬਲ ਵਾਸੀ ਜਸਵਿੰਦਰ ਕੌਰ ਜੱਸੀ ਦੀ ਧੀ ਪੰਜਾਬ ਪੁਲਸ ਵਿੱਚ ਤਾਇਨਾਤ ਹੈ। ਪਿੰਡ ਵਿੱਚ ਦਾਖਲ ਹੋਣ ਤੋਂ ਬਾਅਦ ਪੁਲਸ ਵਲੋਂ ਉਨ੍ਹਾਂ ਦੇ ਘਰ ਰੇਡ ਕੀਤੀ। ਤਲਾਸ਼ੀ ਦੌਰਾਨ ਐੱਸ.ਟੀ.ਐੱਫ. ਦੀ ਟੀਮ ਨੂੰ ਘਰ ’ਚੋਂ ਹੈਰੋਇਨ ਬਰਾਮਦ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਰਕਰ ਵੀ ਉਥੇ ਪਹੁੰਚ ਗਏ, ਜਿਨ੍ਹਾਂ ਨੂੰ ਰੋਕਣ ’ਤੇ ਉਹ ਵਾਪਸ ਚੱਲੇ ਗਏ।

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਐੱਸ.ਟੀ.ਐੱਫ. ਦੀ ਟੀਮ ਨੇ ਛਾਪੇਮਾਰੀ ਦੌਰਾਨ ਸਥਾਨਕ ਪੁਲਸ ਨੂੰ ਨਾ ਤਾਂ ਆਉਣ ਦੀ ਜਾਣਕਾਰੀ ਦਿੱਤੀ ਤੇ ਨਾ ਹੀ ਕਿਸੇ ਨੂੰ ਕੋਠੀ ’ਚ ਆਉਣ ਦਿੱਤਾ ਗਿਆ। ਘਰ ਦੀ ਤਲਾਸ਼ੀ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਚੱਲੀ, ਜਿਸ ਦੌਰਾਨ ਪੰਜਾਬ ਪੁਲਸ ਨੂੰ ਕਾਮਯਾਬੀ ਹਾਸਲ ਹੋਈ। ਇਸ ਬਾਰੇ ਜਸਵਿੰਦਰ ਕੌਰ ਦੇ ਪਰਿਵਾਰ ਦਾ ਕੀ ਕਹਿਣਾ ਹੈ, ਉਸ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  

ਪੜ੍ਹੋ ਇਹ ਵੀ ਖਬਰ - ਪਟਿਆਲਾ ਦੇ ਵਿਅਕਤੀ ਨੇ ਅੰਮ੍ਰਿਤਸਰ ਦੇ ਹੋਟਲ 'ਚ ਜ਼ਹਿਰ ਖਾ ਕੇ ਕੀਤੀ ‘ਖ਼ੁਦਕੁਸ਼ੀ’, ਸੁਸਾਈਡ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਪੜ੍ਹੋ ਇਹ ਵੀ ਖਬਰ - ਪੰਜਾਬੀ ਅਖ਼ਬਾਰ ਦੇ ਲਾਪਤਾ ਪੱਤਰਕਾਰ ਦੀ ਝੀਲ ’ਚੋਂ ਮਿਲੀ ਲਾਸ਼, ਖੁਦਕੁਸ਼ੀ ਨੋਟ ’ਚ ਕੀਤੇ ਵੱਡੇ ਖ਼ੁਲਾਸੇ

 


author

rajwinder kaur

Content Editor

Related News