ਸੂਬਾ ਪੱਧਰੀ ਰੋਸ ਪ੍ਰਦਰਸ਼ਨ ''ਚ ਸ਼ਾਮਲ ਹੋਣ ਜਾ ਰਹੇ ਅਕਾਲੀ ਕਾਰਕੁਨਾਂ ਨੇ ਕੀਤੀ ਵੱਡੀ ਮੰਗ

11/09/2020 1:38:15 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਗਵਾੜਾ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਦੇ ਵਜ਼ੀਫਾ ਘੁਟਾਲੇ ਸਬੰਧੀ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ 'ਚ ਹਿੱਸਾ ਲੈਣ ਲਈ ਹਲਕਾ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨਾਂ ਦਾ ਵਿਸ਼ਾਲ ਜਥਾ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਰਵਾਨਾ ਹੋਇਆ।

ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਨਤੀਜਾ, ਪਤੀ ਸਣੇ ਸਹੁਰੇ ਪਰਿਵਾਰ ਨੇ ਵਿਆਹੁਤਾ ਦੀ ਜ਼ਿੰਦਗੀ ਬਣਾਈ ਨਰਕ

ਇਸ ਮੌਕੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਐੱਸ. ਸੀ. ਵਿਦਿਆਰਥੀਆਂ ਦੇ ਵਜ਼ੀਫੇ ਮਾਮਲੇ 'ਚ 64 ਕਰੋੜ ਰੁਪਏ ਦੇ ਘੁਟਾਲੇ ਦਾ ਹਵਾਲਾ ਦਿੰਦੇ ਹੋਏ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਮੰਤਰੀ ਖ਼ਿਲਾਫ਼ ਮਾਮਲਾ ਦਰਜ ਕਰਕੇ ਸੂਬਾ ਸਰਕਾਰ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰੇ। ਇਸ ਮੌਕੇ ਉਨ੍ਹਾਂ ਹੋਰ ਦੱਸਿਆ ਕਿ ਫਗਵਾੜਾ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਦਿੱਤੇ ਜਾ ਰਹੇ ਸੂਬਾ ਪੱਧਰੀ ਰੋਸ ਧਰਨੇ 'ਚ ਪਾਰਟੀ ਪ੍ਰਧਾਨ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਪਹੁੰਚ ਕੇ ਸੂਬਾ ਸਰਕਾਰ ਖ਼ਿਲਾਫ਼ ਰੋਹ ਭਰਪੂਰ ਰੋਸ ਪ੍ਰਦਰਸ਼ਨ ਕਰੇਗੀ।

ਇਹ ਵੀ ਪੜ੍ਹੋ: ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇਕ ਸਾਲ ਪੂਰਾ ਹੋਣ 'ਤੇ ਲਾਹੌਰ 'ਚ ਅੱਜ ਹੋਵੇਗਾ ਸਮਾਗਮ

ਉਨ੍ਹਾਂ ਹੋਰ ਕਿਹਾ ਕਿ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ ਚਾਰ ਸਾਲਾਂ ਤੋਂ ਪੰਜਾਬ 'ਚ ਲੁੱਟਾਂ-ਖੋਹਾਂ, ਡਕੈਤੀਆਂ 'ਚ ਬੇਤਹਾਸ਼ਾ ਵਾਧਾ ਹੋਇਆ ਹੈ, ਜਿਸ ਕਾਰਨ ਪੰਜਾਬ ਦੀ ਸਥਿਤੀ ਅਮਨ ਕਾਨੂੰਨ ਪੱਖੋਂ ਬਹੁਤ ਜ਼ਿਆਦਾ ਵਿਗੜ ਚੁੱਕੀ ਹੈ ਅਤੇ ਅੱਜ ਹਰੇਕ ਵਿਅਕਤੀ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਸ ਰੋਸ ਧਰਨੇ 'ਚ ਹੋਰਨਾਂ ਤੋਂ ਇਲਾਵਾ ਜਥੇਦਾਰ ਗੁਰਨਾਮ ਸਿੰਘ ਸਹਿਬਜਪੁਰ, ਗੁਰਦੀਪ ਸਿੰਘ ਦਾਰਾਪੁਰ,ਇਕਬਾਲ ਸਿੰਘ ਜੌਹਲ, ਕਮਲਜੀਤ ਸਿੰਘ ਕੁਲਾਰ, ਕਮਲਜੀਤ ਸਿੰਘ ਤੁਲੀ, ਸੁਖਵਿੰਦਰ ਸਿੰਘ ਮੂਨਕਾਂ, ਕੁਲਦੀਪ ਸਿੰਘ ਬੁੱਟਰ, ਕੁਲਜੀਤ ਸਿੰਘ ਬਿੱਟੂ, ਨਿਰਮਲ ਸਿੰਘ ਮੱਲ੍ਹੀ, ਇਕਬਾਲ ਸਿੰਘ ਢਡਿਆਲਾ, ਬਲਦੇਵ ਸਿੰਘ ਵੜੈਚ, ਸੰਜੀਵ ਸਿੰਘ ਕੋਈ, ਰਣਜੀਤ ਸਿੰਘ ਜਾਜਾ, ਰਜਿੰਦਰ ਸਿੰਘ ਰਿੰਪੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਰਕੁਨ ਰਵਾਨਾ ਹੋਏ।

ਇਹ ਵੀ ਪੜ੍ਹੋ: ਹਰੀਸ਼ ਰਾਵਤ ਭਲਕੇ ਜਲੰਧਰ ਦਾ ਕਰਨਗੇ ਦੌਰਾ, ਕਾਂਗਰਸ ਵਰਕਰਾਂ ਦੇ ਹੋਣਗੇ ਰੂ-ਬ-ਰੂ

shivani attri

This news is Content Editor shivani attri