ਬਾਬਾ ਬਕਾਲਾ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਆਗੂ ਗਗਨਦੀਪ ਸਿੰਘ ਜੱਜ ਦਾ ਦਿਹਾਂਤ
Monday, Apr 05, 2021 - 10:55 AM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਆਗੂ ਗਗਨਦੀਪ ਸਿੰਘ ਜੱਜ ਪਾਰੋਵਾਲ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਮੌਤ ਦੀ ਖ਼ਬਰ ਪੂਰੇ ਹਲਕੇ ਵਿਚ ਜੰਗਲ ਦੀ ਅੱਗ ਵਾਂਗ ਫੈਲ ਗਈ। ਇਲਾਕੇ ਭਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਪਾਰੋਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਸੋਗ ਵਜੋਂ ਰਈਆ ਮੰਡੀ ਅਤੇ ਹੋਰ ਵੀ ਕਈ ਵਪਾਰਕ ਅਦਾਰੇ ਬੰਦ ਰਹੇ। ਜੱਜ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਿਹਰ ਰਈਆ ਦੇ ਸਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 12 ਸਾਲ ਪਹਿਲਾਂ ਸਾਊਦੀ ਅਰਬ ਗਿਆ ਕਰਨੈਲ ਸਿੰਘ ਲਾਸ਼ ਬਣ ਪਰਤਿਆ ਘਰ, ਭੁੱਬਾਂ ਮਾਰ ਰੋਇਆ ਪਰਿਵਾਰ
ਮਜੀਠੀਆ ਵੱਲੋਂ ਦੁੱਖ ਪ੍ਰਗਟ
ਗਗਨਦੀਪ ਸਿੰਘ ਜੱਜ ਦੀ ਮੌਤ ਦੀ ਖ਼ਬਰ ਸੁਨਣ `ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਮਾਝੇ ਦੇ ਜਰਨੈਲ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਬਾਬਾ ਬਕਾਲਾ ਸਾਹਿਬ ਹਲਕੇ `ਚੋਂ ਇਕ ਸਿਰਕੱਢ ਯੂਥ ਆਗੂ ਤੋਂ ਵਾਂਝੇ ਹੋ ਗਏ ਹਾਂ ਅਤੇ ਪਾਰਟੀ ਨੂੰ ਇਹ ਘਾਟਾ ਕਦੀ ਵੀ ਪੂਰਾ ਨਹੀ ਹੋ ਸਕਦਾ।
ਰੋਸ ਧਰਨੇ ਰੱਦ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਵਿਰੁੱਧ ਦਿੱਤੇ ਜਾਣ ਵਾਲੇ ਰੋਸ ਧਰਨੇ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ `ਚ ਸਾਬਕਾ ਵਿਧਾਇਕ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਬਲਜੀਤ ਸਿੰਘ ਜਲਾਲਉਸਮਾਂ ਵੱਲੋਂ ਬਾਬਾ ਬਕਾਲਾ ਸਾਹਿਬ ਅਤੇ ਸਾਬਕਾ ਵਿਧਾਇਕ ਅਤੇ ਮੁੱਖ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਵੱਲੋਂ ਦਾਣਾ ਮੰਡੀ ਰਈਆ `ਚ ਦਿੱਤੇ ਜਾਣ ਵਾਲੇ ਰੋਸ ਧਰਨੇ ਅਕਾਲੀ ਹਾਈਕਮਾਂਡ ਦੀ ਸਹਿਮਤੀ ਨਾਲ ਰੱਦ ਕਰ ਦਿੱਤੇ ਗਏ ਹਨ। ਇਸ ਮੌਕੇ ਜਲਾਲਉਸਮਾਂ, ਮੰਨਾ, ਚੇਅਰਮੈਨ ਗੁਰਮੀਤ ਸਿੰਘ ਖੱਬੇਰਾਜਪੂਤਾ, ਹਰਜੀਤ ਸਿੰਘ ਮੀਆਂਵਿੰਡ, ਚੇਅਰਮੈਨ ਰਣਜੀਤ ਸਿੰਘ, ਗੁਰਵਿੰਦਰਪਾਲ ਸਿੰਘ, ਕੁਲਵੰਤ ਸਿੰਘ ਰੰਧਾਵਾ, ਗੁਰਮੀਤ ਸਿੰਘ ਪਨੇਸਰ, ਰਜਿੰਦਰ ਸਿੰਘ ਲਿੱਦੜ, ਕਸ਼ਮੀਰ ਸਿੰਘ ਗਗੜੇਵਾਲ, ਗੁਰਜਿੰਦਰ ਸਿੰਘ ਸਠਿਆਲਾ ਤੋਂ ਇਲਾਵਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਬਹੁਤ ਸਾਰੇ ਅਕਾਲੀ ਵਰਕਰਾਂ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ।
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਸਬੰਧੀ ਜਲੰਧਰ ਪ੍ਰਸ਼ਾਸਨ ਦਾ ਅਹਿਮ ਫੈਸਲਾ, ਆਸ਼ਾ ਵਰਕਰਾਂ ਨੂੰ ਮਿਲੇਗਾ ਇਨਾਮ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ