ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲਾ ਜ਼ਿਲਾ ਪ੍ਰਧਾਨ ਹੋਇਆ ਕਾਂਗਰਸ ''ਚ ਸ਼ਾਮਲ

01/11/2018 3:18:55 PM

ਮਾਨਸਾ (ਸੰਦੀਪ ਮਿੱਤਲ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਮਨਦੀਪ ਸਿੰਘ ਗੋਰਾ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ। ਜਾਣਕਾਰੀ ਮੁਤਾਬਕ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਮਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਿਲ ਹੋ ਗਏ।
ਤੁਹਾਨੂੰ ਦੱਸ ਦੇਈਏ ਕਿ ਮਨਦੀਪ ਸਿੰਘ ਨੇ ਅਕਾਲੀ ਦਲ 'ਤੇ ਦੋਸ਼ ਲਗਾਇਆ ਕਿ ਇਸ ਪਾਰਟੀ 'ਚ ਹੁਣ ਮੋਕਾਪ੍ਰਸਤ ਕਮਸ਼ੀਅਲ ਲੋਕ ਕਾਬਜ਼ ਹੋ ਗਏ ਹਨ ਤੇ ਟਕਸਾਲੀ ਅਕਾਲੀ ਵਰਕਰ ਇਸ ਹਾਸ਼ਿਏ ਵੱਲ ਧੱਕੇ ਜਾ ਰਹੇ ਹਨ । ਉਨ੍ਹਾਂ ਦੀ ਕੋਈ ਪੁੱਛ ਪ੍ਰਤੀਤ ਨਹੀ ਅਤੇ ਉਨ੍ਹਾਂ ਦੀ ਪਹਿਚਾਣ ਵੀ ਗਾਇਬ ਹੋਣ ਲੱਗੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਕੁਰਬਾਨੀਆਂ ਵਾਲਾ ਇਤਿਹਾਸਕ ਸ਼੍ਰੋਮਣੀ ਅਕਾਲੀ ਦਲ ਨਹੀ ਰਿਹਾ ਸਗੋਂ ਇਕ ਕਮਰਸ਼ੀਅਲ ਲੋਕਾਂ ਦੀ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਗਿਆ ਹੈ। ਇਸੇ ਕਾਰਨ ਟਕਸਾਲੀ ਅਕਾਲੀ ਵਰਕਰਾਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਤੋ ਨਫਰਤ ਕਰਕੇ ਕਿਨਾਰਾ ਵੱਟਣ ਲੱਗੇ ਹਨ।


Related News