ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

Friday, Jun 25, 2021 - 03:32 PM (IST)

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

PunjabKesari
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਪਹਿਲੇ ਬਾਦਸ਼ਾਹ ਹੋਣ ਦਾ ਮਾਣ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਲ ਉਨ੍ਹਾਂ ਦੇ 3 ਸਾਲ ਦੇ ਪੁੱਤਰ ਸਮੇਤ 700 ਸਾਥੀ ਸਿੰਘਾਂ ਨੂੰ ਸ਼ਹੀਦ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕੌਮ ਦੇ ਇਸ ਮਹਾਨ ਜਰਨੈਲ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਤਤਪਰ ਰਹਿਣ ਦੀ ਪ੍ਰੇਰਣਾ ਕੀਤੀ।

PunjabKesari


author

Anuradha

Content Editor

Related News