ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 27 ਨੂੰ

11/06/2020 6:05:56 PM

ਅੰਮ੍ਰਿਤਸਰ (ਦੀਪਕ): ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਸੱਦਣ ਦਾ ਫ਼ੈਸਲਾ ਕੀਤਾ ਗਿਆ ਹੈ।ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਮੈਂਬਰਾਂ ਦੀ ਚੋਣ ਹੋਵੇਗੀ।

ਇਹ ਵੀ ਪੜ੍ਹੋ: ਗੁਰਦੁਆਰਾ ਕਰਤਾਰਪੁਰ ਸਾਹਿਬ ਮਾਮਲੇ 'ਚ ਪਾਕਿਸਤਾਨ ਸਰਕਾਰ ਕਰ ਰਹੀ ਹੈ ਬੇਇਨਸਾਫ਼ੀ: ਸੁਖਬੀਰ ਬਾਦਲ

ਅੰਤ੍ਰਿੰਗ ਕਮੇਟੀ ਨੇ ਪਾਕਿਸਤਾਨ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਥਾਂ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਨੂੰ ਸੌਂਪਣ ਦੀ ਵੀ ਸਖ਼ਤ ਨਿੰਦਾ ਕੀਤੀ ਹੈ। ਇਕੱਤਰਤਾ 'ਚ ਮਤਾ ਪਾਸ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਇਸ ਫ਼ੈਸਲੇ 'ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਸਬੰਧੀ ਇਕ ਮਤਾ ਵੀ ਪਾਸ ਕੀਤਾ ਹੈ, ਜੋ ਭਾਰਤ ਅਤੇ ਪਾਕਿਸਤਾਨ ਸਰਕਾਰ ਨੂੰ ਭੇਜਿਆ ਜਾਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਦਿੱਲੀ ਕਮੇਟੀ ਦੇ ਪ੍ਰਧਾਨ ਰਾਹੀਂ ਦਿੱਲੀ ਸਥਿਤ ਪਾਕਿਸਤਾਨ ਅੰਬੈਸਡਰ ਨੂੰ ਪੱਤਰ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕੈਨੇਡਾ ਤੋਂ ਆਈ ਕੁੜੀ ਦਾ ਘਰ 'ਚ ਵੜ ਕੇ ਗੋਲੀਆਂ ਮਾਰ ਕੇ ਕਤਲ

ਭਾਈ ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ 'ਤੇ ਮਨਾਉਣ ਦੀ ਰੂਪ-ਰੇਖਾ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤਹਿਤ 15 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਅਤੇ 17 ਨਵੰਬਰ ਨੂੰ ਭੋਗ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਸਮਾਗਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਅਤੇ ਇਸ ਵਲੋਂ ਨਿਭਾਈ ਗਈ ਭੂਮਿਕਾ ਬਾਰੇ ਹਰ ਪੱਖੋਂ ਜਾਣਕਾਰੀ ਦਿੰਦਾ ਇਤਿਹਾਸਕ ਦਸਤਾਵੇਜ ਤਿਆਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕੀ ਪੰਜਾਬ ਸਰਕਾਰ ਵਲੋਂ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਮੋਦੀ ਸਰਕਾਰ ਹੋਵੇਗੀ ਟੱਸ ਤੋਂ ਮੱਸ?

ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਸਮੀਖਿਆ ਕਮੇਟੀ ਗਠਿਤ ਕਰਨ ਦਾ ਫ਼ੈਸਲਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਬਾਰੇ ਸਮੀਖਿਆ ਕਮੇਟੀ ਗਠਿਤ ਕਰਨ ਦਾ ਵੀ ਫ਼ੈਸਲਾ ਕੀਤਾ ਹੈ।ਪਬਲੀਕੇਸ਼ਨ ਵਿਭਾਗ ਦੇ ਕਰਮਚਾਰੀਆਂ ਵਲੋਂ ਪਾਵਨ ਸਰੂਪਾਂ ਦੀ ਭੇਟਾ ਗਬਨ ਕਰਨ ਦੇ ਮਸਲੇ ਸਬੰਧੀ ਜਾਂਚ ਰਿਪੋਰਟ ਦੇ ਆਧਾਰ 'ਤੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ ਪਰ ਫ਼ਿਰ ਵੀ ਸਾਰੇ ਮਾਮਲੇ ਅਤੇ ਬਣੇ ਹਾਲਾਤ ਦੀ ਨਜ਼ਰਸਾਨੀ ਲਈ ਇਕ ਕਮੇਟੀ ਬਣਾਈ ਜਾਵੇਗੀ।


Shyna

Content Editor

Related News