ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦੂਸਰਾ ਵੈਕਸੀਨ ਕੈਂਪ ਲਗਾਇਆ ਗਿਆ
Tuesday, Jun 29, 2021 - 05:24 PM (IST)
ਅੰਮ੍ਰਿਤਸਰ (ਅਨਜਾਣ, ਸੁਮਿਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦੂਸਰਾ ਵੈਕਸੀਨ ਕੈਂਪ ਲਗਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਦੀ ਕੋਰੋਨਾ ਮਹਾਂਮਾਰੀ ਫੈਲੀ ਹੈ, ਸ਼੍ਰੋਮਣੀ ਕਮੇਟੀ ਆਪਣੀ ਸਮਰੱਥਾ ਅਨੁਸਾਰ ਗੁਰੂ ਕੇ ਲੰਗਰਾਂ ਦੇ ਇਲਾਵਾ ਆਕਸੀਜਨ ਦੇ ਲੰਗਰ ਅਤੇ ਫ੍ਰੀ-ਮੈਡੀਕਲ ਸਹਾਇਤਾ ਦੇ ਨਾਲ-ਨਾਲ ਵੈਕਸੀਨ ਕੈਂਪ ਲਗਾ ਰਹੀ ਹੈ।
ਪੜ੍ਹੋ ਇਹ ਵੀ ਖਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ
ਇਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵੀ ਵੈਕਸੀਨ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਇਹ ਦੂਸਰਾ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ ਪਹਿਲਾਂ ਹੋ ਚੁੱਕੇ ਟੀਕਾਕਰਨ ਵਾਲਿਆਂ ਲਈ 1020 ਡੋਜ਼ ਤੇ ਨਵੇਂ 250 ਡੋਜ਼ ਲਗਾਏ ਜਾ ਰਹੇ ਹਨ। ਕੁਝ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਵੱਲੋਂ ਢਿੱਲ ਦਿਖਾਈ ਗਈ ਤਾਂ ਸ਼੍ਰੋਮਣੀ ਕਮੇਟੀ ਨੇ ਆਪਣੀ ਸਮਰੱਥਾ ਅਨੁੰਸਾਰ ਇਹ ਸੇਵਾ ਨਿਭਾਉਣੀ ਸ਼ੁਰੂ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ
ਉਨ੍ਹਾਂ ਕਿਹਾ ਕਿ ਹਮੇਸ਼ਾ ਇਹ ਕਿਹਾ ਜਾਂਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਬਹੁਤ ਵੱਡਾ ਹੈ ਪਰ ਮਿਊਂਸਪਲ ਕਾਰਪੋਰੇਸ਼ਨ ਦਾ ਬੱਜਟ ਇਸ ਤੋਂ ਵੀ ਵੱਡਾ ਹੈ ਉਸਨੇ ਕੀ ਕੀਤਾ। ਸ਼੍ਰੋਮਣੀ ਕਮੇਟੀ ਵਿੱਚ ਜੋ ਵੀ ਚੜ੍ਹਾਵਾ ਆਉਂਦਾ ਹੈ, ਉਹ ਸੰਗਤਾਂ ਦਾ ਪੈਸਾ ਹੈ। ਕਮੇਟੀ ਆਪਣੀ ਸਮਰੱਥਾ ਅਨੁਸਾਰ ਇਸ ਨੂੰ ਮਹਾਂਮਾਰੀਆ ਜਾਂ ਜਦੋਂ ਕਿਤੇ ਵੀ ਕਿਸੇ ਦੇਸ਼ ਜਾਂ ਸਟੇਟ ‘ਤੇ ਭੀੜ ਬਣਦੀ ਹੈ, ਆਪਣੀ ਵਿੱਥ ਅਨੁਸਾਰ ਸੇਵਾ ਨਿਭਾਉਂਦੀ ਆਈ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ