ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਰਦਾਰ ਹਰੀ ਸਿੰਘ ਨਲਵਾ ਦਾ ਮਨਾਇਆ ਸ਼ਹੀਦੀ ਦਿਹਾੜਾ

04/30/2021 4:52:23 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆ ਵਿਚ ਲੋਹਾ ਮਨਵਾਇਆ। ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।


Shyna

Content Editor

Related News