ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ
Wednesday, Dec 18, 2024 - 05:27 PM (IST)

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਸਾਹਿਬਾਨ ਨੇ ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ 'ਤੇ ਕਿਸਾਨਾਂ ਦੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਜਪੁਜੀ ਸਾਹਿਬ ਅਤੇ ਮੂਲ ਮੰਤਰ ਦਾ ਜਾਪ ਕਰਕੇ ਡੱਲੇਵਾਲ ਦੀ ਸਿਹਤ ਅਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਖੁਦ ਅਰਦਾਸ ਕੀਤੀ।
ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਐਲਾਨ
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਪਾਲ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਗੁਰਬਖ਼ਸ਼ ਸਿੰਘ ਖ਼ਾਲਸਾ, ਜਰਨੈਲ ਸਿੰਘ ਡੋਗਰਾਂਵਾਲਾ, ਰਣਜੀਤ ਸਿੰਘ ਕਾਹਲੋਂ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ 26 ਤਾਰੀਖ਼ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e