ਸ਼੍ਰੋਮਣੀ ਕਮੇਟੀ ਹਾਕੀ, ਬਾਸਕਟਬਾਲ ਤੇ ਅਥਲੈਟਿਕਸ ਲਈ ਕੁੜੀਆਂ ਦੀ ਖੇਡ ਅਕੈਡਮੀ ਤਿਆਰ ਕਰੇਗੀ :ਜਗੀਰ ਕੌਰ

03/03/2021 6:19:23 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸਿੱਖ ਕੁੜੀਆਂ ਨੂੰ ਖੇਡਾਂ ਦੇ ਖੇਤਰ ਵਿਚ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕੀਤੇ ਗਏ ਖੇਡ ਡਾਇਰੈਕਟੋਰੇਟ ਦੀ ਪਲੇਠੀ ਇਕੱਤਰਤਾ ਵਿਚ ਹਾਕੀ, ਬਾਸਕਟਬਾਲ ਅਤੇ ਅਥਲੈਟਿਕਸ ਲਈ ਕੁੜੀਆਂ ਦੀ ਖੇਡ ਅਕੈਡਮੀ ਤਿਆਰ ਕਰਨ ਦਾ ਫ਼ੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁੜੀਆਂ ਦੀ ਖੇਡ ਅਕੈਡਮੀ ਸਥਾਪਤ ਕੀਤੀ ਜਾਵੇਗੀ। ਇਸ ਅਕੈਡਮੀ ਵਿਚ ਹਾਕੀ, ਬਾਸਕਟਬਾਲ ਅਤੇ ਅਥਲੈਟਿਕਸ ਲਈ ਕੁੜੀਆਂ ਦੀ ਚੋਣ ਕਰਨ ਵਾਸਤੇ 13 ਅਤੇ 14 ਮਾਰਚ ਨੂੰ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਟ੍ਰਾਇਲ ਲਏ ਜਾਣਗੇ। 

ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੁੰਡਿਆਂ ਲਈ ਹਾਕੀ ਅਕੈਡਮੀਆਂ ਪਹਿਲਾਂ ਤੋਂ ਹੀ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਇਸੇ ਸਾਲ ਹਾਕੀ ਇੰਡੀਆ ਵੱਲੋਂ ਮਾਨਤਾ ਮਿਲੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀਆਂ ਖ਼ਾਲਸਈ ਖੇਡਾਂ ਵੀ ਕਰਵਾਈਆਂ ਜਾਂਦੀਆਂ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕੁੜੀਆਂ ਲਈ ਬਣਾਈ ਜਾ ਰਹੀ ਖੇਡ ਅਕੈਡਮੀ ਵਿਚ ਅੰਡਰ-15 ਅਤੇ ਅੰਡਰ-17 ਅਨੁਸਾਰ ਖਿਡਾਰਨਾਂ ਦੀ ਚੋਣ ਕੀਤੀ ਜਾਵੇਗੀ। ਜਿਹੜੀਆਂ ਕੁੜੀਆਂ ਅਕੈਡਮੀ ਲਈ ਚੁਣੀਆਂ ਜਾਣਗੀਆਂ ਉਨ੍ਹਾਂ ਲਈ ਵਧੀਆਂ ਪੜ੍ਹਾਈ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਅਤੇ ਖੇਡਾਂ ਦੇ ਸਮਾਨ, ਖਾਣਾ ਅਤੇ ਵਰਦੀਆਂ ਆਦਿ ਸ਼੍ਰੋਮਣੀ ਕਮੇਟੀ ਦੇਵੇਗੀ। ਇਸ ਅਕੈਡਮੀ ਲਈ ਵਧੀਆਂ ਕੋਚ ਕੁੜੀਆਂ ਦਾ ਪ੍ਰਬੰਧ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮਚਿਆ ਸੀ ਜ਼ਹਿਰੀਲੀ ਸ਼ਰਾਬ ਦਾ ਤਾਂਡਵ, ਪੀੜਤ ਪਰਿਵਾਰਾਂ ਨੇ ਸਰਕਾਰ ਤੋਂ ਕੀਤੀ ਇਹ ਮੰਗ

ਚੋਣ ਵਿਧੀ ਸਬੰਧੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਟ੍ਰਾਇਲ ਦੌਰਾਨ ਚੁਣੀਆਂ ਗਈਆਂ ਖਿਡਾਰਨਾਂ ਦੇ ਖੇਡ ਕੈਂਪ ਲਗਾ ਕੇ ਅੰਤਿਮ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗਠਤ ਕੀਤੇ ਗਏ ਖੇਡ ਡਾਇਰੈਕਟੋਰੇਟ ਦੀ ਡਾਇਰੈਕਟਰ ਸਮੇਤ ਸਾਰੇ ਮੈਂਬਰ ਖੇਡ ਖੇਤਰ ਦੇ ਵੱਡੇ ਨਾਮ ਹਨ, ਜਿਨ੍ਹਾਂ ਦੀ ਸਲਾਹ ਅਤੇ ਨਿਰਦੇਸ਼ਾਂ ਅਨੁਸਾਰ ਕਾਰਜ ਕੀਤੇ ਜਾਣਗੇ। ਇਕੱਤਰਤਾ ਮੌਕੇ ਬੀਬੀ ਜਗੀਰ ਕੌਰ ਤੋਂ ਇਲਾਵਾ ਖੇਡ ਡਾਇਰੈਕਟਰ ਬੀਬੀ ਰਾਜਬੀਰ ਕੌਰ ਅਰਜੁਨਾ ਐਵਾਰਡੀ, ਡਿਪਟੀ ਡਾਇਰੈਕਟਰ ਬੀਬੀ ਸੁਰਜੀਤ ਕੌਰ, ਡਾਇਰੈਕਟੋਰੇਟ ਦੇ ਮੈਂਬਰ ਬੀਬੀ ਹਰਪ੍ਰੀਤ ਕੌਰ ਬਰਨਾਲਾ, ਸ੍ਰੀਮਤੀ ਸੁਮਤੀ ਕੰਵਰ, ਸ੍ਰੀਮਤੀ ਪੂਨਮ ਅਰੋੜਾ, ਬੀਬੀ ਪਰਮਿੰਦਰ ਕੌਰ ਪੰਨੂ ਅਤੇ ਬੀਬੀ ਰਾਜਿੰਦਰ ਕੌਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਓ.ਐਸ.ਡੀ. ਡਾ. ਸੁਖਬੀਰ ਸਿੰਘ, ਸੁਪ੍ਰਿਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਅਜ਼ਾਦੀਪ ਸਿੰਘ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦੇ ਪਹਿਲੇ 4 ਬਜਟ ’ਚੋਂ ਕੁਝ ਨਹੀਂ ਨਿਕਲਿਆ, 5ਵੇਂ ’ਚੋਂ ਵੀ ਨਹੀਂ ਹੋਵੇਗਾ ਕੁਝ ਹਾਸਲ: ਬੀਬੀ ਜਗੀਰ ਕੌਰ

ਪ੍ਰੋ. ਨਰਿੰਜਨ ਸਿੰਘ ਢੇਸੀ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਨੇ ਦੁੱਖ ਪ੍ਰਗਟਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਹਿਤਕ ਖੇਤਰ ਦੀ ਉੱਘੀ ਸ਼ਖ਼ਸੀਅਤ ਪ੍ਰੋ. ਨਰਿੰਜਨ ਸਿੰਘ ਢੇਸੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪ੍ਰੋ. ਢੇਸੀ ਨੇ ਆਪਣੀਆਂ ਲਿਖਤਾਂ ਰਾਹੀਂ ਸਮਾਜ ਨੂੰ ਸੇਧ ਦੇਣ ਦੇ ਨਾਲ-ਨਾਲ ਗੁਰਮਤਿ ਖੇਤਰ ਵਿਚ ਵੀ ਖੋਜ ਕਾਰਜ ਕੀਤੇ। ਉਨ੍ਹਾਂ ਆਖਿਆ ਕਿ ਪ੍ਰੋ. ਨਰਿੰਜਨ ਸਿੰਘ ਇਕ ਖੋਜੀ ਲੇਖਕ ਸਨ, ਜਿਨ੍ਹਾਂ ਦੇ ਤੁਰ ਜਾਣ ਨਾਲ ਸਹਿਤਕ ਹਲਕਿਆਂ ਵਿਚ ਵੱਡਾ ਘਾਟਾ ਪਿਆ ਹੈ। ਬੀਬੀ ਜਗੀਰ ਕੌਰ ਨੇ ਪ੍ਰੋ. ਢੇਸੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਪੜ੍ਹੋ ਇਹ ਵੀ ਖ਼ਬਰ - ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ


rajwinder kaur

Content Editor

Related News