ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬਡੂੰਗਰ ਖਿਲਾਫ ਪਟਿਆਲਾ ''ਚ ਪ੍ਰਦਰਸ਼ਨ

Monday, Apr 15, 2019 - 06:29 PM (IST)

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬਡੂੰਗਰ ਖਿਲਾਫ ਪਟਿਆਲਾ ''ਚ ਪ੍ਰਦਰਸ਼ਨ

ਪਟਿਆਲਾ (ਇੰਦਰਜੀਤ ਬਖਸ਼ੀ) : ਪਟਿਆਲਾ ਵਿਖੇ ਪੰਜਾਬ ਸਿੱਖ ਕੌਂਸਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਪੁਤਲਾ ਫੂਕਿਆ ਗਿਆ ਅਤੇ ਜਮ ਕੇ ਸ਼੍ਰੋਮਣੀ ਕਮੇਟੀ ਖਿਲਾਫ਼ ਨਾਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਆਪਣੇ ਕਾਰਜਕਾਲ ਦੌਰਾਨ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਹੀ ਜ਼ਿਆਦਾਤਰ ਨੌਕਰੀ 'ਤੇ ਰੱਖਿਆ ਸੀ। 
ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਉਕਤ ਮੁਲਾਜ਼ਮਾਂ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਤਾਂ ਉਨ੍ਹਾਂ ਆਪ ਹੀ ਅੰਮ੍ਰਿਤਸਰ ਵਿਚ ਧਰਨਾ ਲਗਾ ਕੇ ਤੇ ਆਪ ਹੀ ਖ਼ਤਮ ਕਰਵਾ ਦਿਤਾ। ਉਨ੍ਹਾਂ ਮੰਗ ਕੀਤੀ ਸਾਬਕਾ ਪ੍ਰਧਾਨ ਦੀ ਸ਼੍ਰੋਮਣੀ ਕਮੇਟੀ 'ਚੋਂ ਮੈਂਬਰਸ਼ਿਪ ਰੱਦ ਕੀਤੀ ਜਾਵੇ। ਜੇਕਰ ਸ਼੍ਰੋਮਣੀ ਕਮੇਟੀ ਬਡੂੰਗਰ ਦੀ ਮੈਂਬਰਸ਼ਿਪ ਰੱਦ ਨਹੀਂ ਕਰਦੀ ਤਾਂ ਰੋਸ਼ ਪ੍ਰਦਰਸ਼ਨ ਹੋਰ ਤੇਜ ਕੀਤਾ ਜਾਵੇਗਾ।


author

Gurminder Singh

Content Editor

Related News