ਸ਼੍ਰੋਮਣੀ ਕਮੇਟੀ ਤੋਂ 328 ਪਾਵਨ ਸਰੂਪਾਂ ਦਾ ਹਿਸਾਬ ਲੈਣ ਲਈ ਕੱਢਿਆ ਜਾਵੇਗਾ ਰੋਸ ਮਾਰਚ : ਭਾਈ ਰਣਜੀਤ ਸਿੰਘ

Monday, Dec 06, 2021 - 12:01 PM (IST)

ਸ਼੍ਰੋਮਣੀ ਕਮੇਟੀ ਤੋਂ 328 ਪਾਵਨ ਸਰੂਪਾਂ ਦਾ ਹਿਸਾਬ ਲੈਣ ਲਈ ਕੱਢਿਆ ਜਾਵੇਗਾ ਰੋਸ ਮਾਰਚ : ਭਾਈ ਰਣਜੀਤ ਸਿੰਘ

ਅੰਮ੍ਰਿਤਸਰ (ਅਨਜਾਣ)- ਸ਼੍ਰੋਮਣੀ ਗੁਰਦੁਆਰਾ ਕਮੇਟੀ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਛੱਡ ਬਾਦਲਾਂ ਦੀ ਪ੍ਰੇਮ ਭਗਤੀ ‘ਚ ਲੀਨ ਹੋ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਰਣਜੀਤ ਸਿੰਘ ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਭਾਈ ਰਣਜੀਤ ਸਿੰਘ ਪਿੰਡ ਸਿਆਲਕਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਜਥਾ ਸਿਰਲੱਥ ਖਾਲਸਾ ਤੇ ਵੱਖ-ਵੱਖ ਜਥੇਬੰਦੀਆਂ ਨਾਲ ਰੱਖੀ ਮੀਟਿੰਗ ਵਿੱਚ ਸ਼ਿਰਕਤ ਕਰ ਰਹੇ ਸਨ।

 ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 6 ਦਿਨਾਂ ਤੋਂ ਲਾਪਤਾ ਬੱਚੀ ਦੀ ਰੇਤ ’ਚ ਦੱਬੀ ਹੋਈ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਉੇਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪੰਥ ਦੀ ਚੜ੍ਹਦੀ ਕਲਾ, ਕਿਸਾਨੀ ਮੋਰਚੇ ਦੀ ਸਫ਼ਲਤਾ, ਬੰਦੀ ਸਿੰਘਾਂ ਦੀ ਰਿਹਾਈ, ਗੁਰਧਾਮਾਂ ਨੂੰ ਬਾਦਲਕਿਆਂ ਤੋਂ ਅਜ਼ਾਦ ਕਰਵਾਉਣ ਤੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨਸਜ਼ਰਬੰਦ ਤਿਹਾੜ ਜ਼ੇਲ੍ਹ ਦੀ ਸਿਹਤਯਾਬੀ ਲਈ 25 ਸਿੰਘਾਂ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਸਨ। ਇਸ ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 328 ਪਾਵਨ ਸਰੂਪਾਂ ਦਾ ਹਿਸਾਬ ਲੈਣ ਤੇ ਦੋਸ਼ੀਆਂ ‘ਤੇ ਪਰਚੇ ਦਰਜ਼ ਕਰਵਾਉਣ ਲਈ 19 ਦਸੰਬਰ 2021 ਨੂੰ ਬੁਰਜ ਅਕਾਲੀ ਫੂਲਾ ਸਿੰਘ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਾਰਚ ਤੇ ਘੰਟਾ ਘਰ ਗੇਟ ਅੱਗੇ ਦੋ ਘੰਟੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦਾ ਆਸਰਾ ਛੱਡ ਬਾਦਲਾਂ ਵੱਲੋਂ ਬਖਸ਼ੇ ਸਾਹਾਂ ‘ਤੇ ਆਪਣੇ ਦਿਨ ਬਸਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੋਸ ਮਾਰਚ ਪ੍ਰਦਰਸ਼ਨ ਵਾਲੇ ਦਿਨ 328 ਪਾਵਨ ਸਰੂਪਾਂ ਦੇ ਹਿਸਾਬ ਮੰਗਣ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਕੋਲੋਂ ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਲਾਇਬ੍ਰੇਰੀ ਵਿੱਚੋਂ ਚੁੱਕਿਆ ਕੀਮਤੀ ਖ਼ਜਾਨਾ, ਪੁਰਾਤਨ ਹੱਥ ਲਿਖਤ ਹੁਕਮਨਾਮੇ, ਕੈਨੇਡਾ ਵਿੱਚ 450 ਪਾਵਨ ਸਰੂਪਾਂ ਦੀ ਹੋਈ ਬੇਅਦਬੀ, ਪਦ-ਛੇਦ ਸਰੂਪਾਂ ਕਾਰਨ ਗੁਰਬਾਣੀ ਦੀ ਹੋ ਰਹੀ ਬੇਅਦਬੀ, ਪਿੰਡਾਂ ਵਿੱਚ ਵਧ ਰਹੇ ਪਾਖੰਡੀਆਂ ਦੇ ਡੇਰੇ, ਸਿੱਖਾਂ ਨੂੰ ਈਸਾਈ ਬਨਾਉਣ ਦੀ ਸਾਜਿਸ਼ ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕੋਈ ਕਾਰਵਾਈ ਨਾ ਕਰ ਚੁੱਪੀ ਧਾਰਨ ਬਾਰੇ ਪੁੱਛਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

 


 


author

rajwinder kaur

Content Editor

Related News